Friday, September 11, 2026

 ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਵਿਖੇ

ਸਲਾਨਾ ਪ੍ਰੀਖਿਆ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ

PPN3105201601
ਭਿੱਖੀਵਿੰਡ 31 ਮਈ (ਕੁਲਵਿੰਦਰ ਕੰਬੋਕੇ) – ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਜਿਲਾ ਤਰਨਤਾਰਨ ਵਿਖੇ ਸਲਾਨਾ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।।ਇਸ ਉਪਰੰਤ ਗੁਰਮਤਿ ਮਿਸ਼ਰਨੀ ਕਾਲਜ ਲੁਧਿਆਣਾ ਵੱਲੋ ਬੱਚਿਆਂ ਦਾ ਚਾਰ ਰੋਜਾ ਧਾਰਮਿਕ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ 30 ਮਈ ਦਿਨ ਐਤਵਾਰ ਨੂੰ ਲਈ ਗਈ ਪ੍ਰੀਖਿਆ ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਅਤੇ ਸਲਾਨਾ ਪ੍ਰੀਖਿਆ ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆ ਨੂੰ ਸਕੂਲ ਸਟਾਫ ਤੇ ਪ੍ਰਿਸੀਪਲ ਗੁਰਬੀਰ ਸਿੰਘ, ਬਾਬਾ ਮੋਜ ਦਾਸ ਜੀ ਮਾੜੀ ਕੰਬੋਕੇ, ਬਾਬਾ ਬਲਵਿੰਦਰ ਸਿੰਘ ਦੀ ਰਹਿਨਮਾਈ ਹੇਠ ਇਨਾਮ ਵੰਡੇ ਗਏ।ਇਸ ਸਮੇ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਮੋਜ ਦਾਸ ਜੀ ਨੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਸਿੱਖ ਮਿਸ਼ਨਰੀ ਕਾਲਜ ਵੱਲੋਂ ਪਹੁੰਚੇ ਭਗਵਾਨ ਸਿੰਘ ਤੇ ਜਗਜੀਤ ਸਿੰਘ ਨੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜੀਵਨ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ।ਇਸ ਮੋਕੇ ਤਰਸੇਮ ਸਿੰਘ, ਅਮਨਦੀਪ ਕੌਰ, ਵੀਰਪਾਲ ਕੌਰ, ਅਨਵੰਤ ਕੋਰ, ਮਨਦੀਪ ਕੌਰ, ਰਾਜਵਿੰਦਰ ਕੌਰ, ਸੁਖਦੇਵ ਸਿੰਘ, ਸਿਮਰਨ ਕੌਰ ਤੇ ਰਾਜਵਿੰਦਰ ਕੌਰ ਆਦਿ ਸਟਾਫ ਮੈਂਬਰ ਹਾਜਿਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply