ਸੰਦੌੜ, 1 ਜੂਨ (ਹਰਮਿੰਦਰ ਸਿੰਘ ਭੱਟ) – ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੇ ਅਧਿਆਪਕਾਂ ਨੇ ਪੰਜਾਬ ਅਤੇ ਚੰਡੀਗੜ੍ਹ ਅਧਿਆਪਕ ਯੂਨੀਅਨ ਦੇ ਸੱਦੇ ‘ਤੇ ਅੱਜ ਯੂਨਵਰਿਸਟੀ ਪੇਪਰ ਮਾਰਕਿੰਗ ਦਾ ਮੁਕੰਮਲ ਤੌਰ ਤੇ ਬਾਈਕਾਟ ਕੀਤਾ।ਯੂਨੀਅਨ ਦੇ ਜਿਲਾ ਸਕੱਤਰ ਪ੍ਰੋ. ਰਾਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਏ.ਪੀ.ਆਈ ਸਕੋਰ ਨੂੰ ਖਤਮ ਕਰਕੇ ਅਧਿਆਪਕਾਂ ਦੀ ਪੇ ਰਵੀਜਨ ਲਈ ਪੇ ਰੀਵਿਊ ਕਮੇਟੀ ਦਾ ਗਠਨ ਨੂੰ ਯਕੀਨੀ ਬਣਾਵੇ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਵੱਲ ਉਕਾ ਹੀ ਧਿਆਨ ਨਹੀਂ ਦੇ ਰਹੀਆਂ ਹਨ ਜਦਕਿ ਆਪਣੇ ਚੋਣ ਮਨੋਰਥ ਪੱਤਰ ਵਿਚ ਅਧਿਆਪਕਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ ਦੀ ਗੱਲ ਆਖੀ ਗਈ ਹੈ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media