
ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦਰ ਕੁਮਾਰ ਵੱਲੋਂ ਸ਼ਿਕਾਇਤ ਨਿਵਾਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਮਿਲੀਆਂ ਸ਼ਿਕਾਇਤਾਂ ਸਬੰਧੀ ਪੂਰੀ ਪੜਤਾਲ ਕਰਕੇ ਉਨ੍ਹਾਂ ਦਾ ਨਿਪਟਾਰਾ ਕਰਨ ਅਤੇ ਨਾਲ ਹੀ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਿਕਾਇਤ ਨਿਵਾਰਣ ਕੈਂਪ ਵਿਚ ਖੁੱਦ ਹਾਜਰ ਹੋਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਆਨਲਾਈਨ ਸੰਗਤ ਦਰਸ਼ਨਾਂ ਦੌਰਾਨ ਮਿਲੀਆਂ ਸ਼ਿਕਾਇਤਾਂ ਸਬੰਧੀ ਜਵਾਬ 1 ਮਹੀਨੇ ਦੇ ਵਿਚ ਵਿਚ ਭੇਜਿਆ ਜਾਵੇ।
ਅੱਜ ਦੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਏ 40 ਨਵੇਂ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ।ਇਸ ਮੌਕੇ ਉਨ੍ਹਾਂ ਵੱਲੋਂ ਪਹਿਲਾਂ ਪੈਡਿੰਗ ਪਈਆਂ 24 ਸ਼ਿਕਾਇਤਾਂ ਵਿਚੋਂ 21 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ ਅੱਜ ਪ੍ਰਪਾਤ ਹੋਈਆਂ ਸ਼ਿਕਾਇਤਾਂ / ਦਰਖਾਸਤਾਂ ਨੂੰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੰਧ ਨਿਪਟਾਰੇ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ ਤੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਦੇ ਪਹਿਲੇ ਕੰਮਕਾਜੀ ਦਿਨ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤ ਨਿਵਾਰਣ ਕੈਂਪ ਦਾ ਉਦੇਸ਼ ਲੋਕਾਂ ਦੇ ਪ੍ਰਸ਼ਾਸਨਿਕ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਝਿਜਕ ਦੇ ਆਪਣੀਆਂ ਮੁਸ਼ਕਿਲਾਂ ਨੂੰ ਲਿਆ ਸਕਦੇ ਹਨ। ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ।
ਇਸ ਮੌਕੇ ਐਸ.ਡੀ.ਐਮ. ਅਬੋਹਰ ਸ. ਰਾਜਪਾਲ ਸਿੰਘ, ਐਸ.ਡੀ.ਐਮ. ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸੁਖਬੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਹਰੀ ਚੰਦ ਕੰਬੋਜ, ਡੀ.ਐਫ.ਐਸ.ਸੀ. ਸ. ਹਰਸ਼ਰਨਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਸ.ਪਰਮਜੀਤ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media