Sunday, October 11, 2026

ਗੁ: ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਘੱਲੂਘਾਰਾ ਦਿਵਸ 4 ਜੂਨ ਨੂੰ

ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 1984 ਵਿੱਚ ਭਾਰਤੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹੋਏ ਹਮਲੇ ਦੌਰਾਨ ਸ਼ਹੀਦ ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਾ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਦਿਵਸ 4 ਜੂਨ ਦਿਨ ਸ਼ਨੀਵਾਰ ਸ਼ਾਮ 7 ਵਜੇ ਤੋਂ ਰਾਤ ਦੇ 10 ਵਜੇ ਤੱਕ ਮਨਾਇਆ ਜਾ ਰਿਹਾ ਹੈ।ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਕਨਵੀਨਰ ਬੰਦੀ ਸਿੱਖ ਸੰਘਰਸ਼ ਕਮੇਟੀ ਦੇ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਸਰਬੱਤ ਖਾਲਸਾ ਮੌਕੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਕਥਾ ਕੀਰਤਨ ਦੁਆਰਾ ਹਾਜਰੀ ਭਰਨਗੇ ਅਤੇ ਪੰਥ ਪ੍ਰਸਿੱਧ ਢਾਡੀ ਜੱਥਾ ਮੇਜਰ ਸਿੰਘ ਹੀਰਾ ਇਤਿਹਾਸਕ ਬੀਰਰਸ ਭਰਪੂੁਰ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਸਿੱਖ ਸੰਘਰਸ਼ ਵਿਚ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply