Monday, October 12, 2026

ਬਾਠ ਨੇ ਸਿਰਸਾ ਨੂੰ ਰਾਜ ਮੰਤਰੀ ਦਾ ਦਰਜ਼ਾ ਦੇਣ ‘ਤੇ ਬਾਦਲ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਉਪ ਮੁੱਖ ਮੰਤਰੀ ਦੇ ਬਤੌਰ ਸਲਾਹਕਾਰ ਰਾਜ ਮੰਤਰੀ ਦਾ ਦਰਜ਼ਾ ਦੇਣ ਤੇ ਪੰਜਾਬ ਜੈਨਕੋ ਲਿਮਿਟੇਡ ਦੇ ਵਾਇਸ ਚੇਅਰਮੈਨ ਅਤੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਬਾਦਲ ਦਾ ਧੰਨਵਾਦ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਹੁਸ਼ਿਆਰਪੁਰ ਜਿਲਾ ਜਥੇਬੰਦੀ ਦੇ ਕੋਆਰਡੀਨੇਟਰ ਬਾਠ ਕਿਹਾ ਕਿ ਸਿਰਸਾ ਨੇ ਹਮੇਸ਼ਾ ਹੀ ਨਿਧੜਕ ਆਗੂ ਵਾਂਗ ਪਾਰਟੀ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਵਿਚ ਕੋਈ ਕਸਰ ਨਹੀਂ ਛੱਡੀ।ਉਨਾਂ ਕਿਹਾ ਕਿ ਸਿਰਸਾ ਨੂੰ ਮਾਣ ਮਿਲਣ ਨਾਲ ਪਾਰਟੀ ਦੇ ਪੰਜਾਬ ਤੋਂ ਬਾਹਰ ਵੱਸਦੇ ਵਰਕਰਾਂ ਦਾ ਮਾਣ ਵਧੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply