ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਸ਼ਟਰੀ ਸੰਗਠਨ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਨਾ, ਪਰਮਜੀਤ ਸਿੰਘ ਚੰਡੋਕ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ: ਸਕੱਤਰ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ ਦਾ ਦਰਜਾ ਦੇਣ ਉੱਤੇ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।ਜਿਨ੍ਹਾਂ ਨੇ ਸ: ਸਿਰਸਾ ਦੀ ਕਾਬਲੀਅਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਮਹੱਤਵਪੂਰਣ ਜਿੰਮੇਵਾਰੀ ਸੌਂਪੀ ਹੈ।ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਕਿਹਾ ਸਿਰਸਾ ਨੂੰ ਅੱਜ ਤੱਕ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਸੌਂਪੀ ਗਈ ਉਸ ਨੂੰ ਉਨਾਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਇਆ ਹੈ
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media