ਬਠਿੰਡਾ, 3 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬੀ.ਡੀ.ਏ.ਇਨਕਲੇਵ ਫੇਸ 4/5 ਵੈਲਫੇਅਰ ਸੁਸਾਇਟੀ ਬਠਿੰਡਾ ਦੇ ਨਿਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਨੂੰ ਲੈ ਕੇ ਵੱਡੇ ਪਾਰਕ ਵਿਖੇ ਇਕ ਮੀਟਿੰਗ ਸੱਦੀ ਜਿਸ ਵਿਚ ਵੱਡੀ ਗਿਣਤੀ ਨਿਵਾਸੀਆਂ ਨੇ ਹਿੱਸਾ ਲਿਆ ਇਸ ਮੌਕੇ ਉਨ੍ਹਾਂ ਨੇ ਏਰੀਏ ਵਿਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਰਜਿੰਦਰ ਸਿੰਘ ਸੁਖਲੱਧੀ ਐਡਵੋਕੇਟ ਨੂੰ ਪ੍ਰਧਾਨ, ਰਵਿੰਦਰ ਕੁਮਾਰ ਨੂੰ ਮੀਤ ਪ੍ਰਧਾਨ, ਹਰਮੰਦਰ ਸਿੰਘ ਨੂੰ ਜਨਰਲ ਸੈਕਟਰੀ, ਪਰਮਜੀਤ ਸਿੰਘ ਨੂੰ ਜੁਆਇੰਟ ਸੈਕਟਰੀ, ਸਮੀਰ ਦਾਸ ਨੂੰ ਕੈਸ਼ੀਅਰ ਚੁਣਿਆ ਗਿਆ ਜਦੋਂ ਕਿ ਅਸ਼ੋਕ ਵਰਮਾਂ ਪ੍ਰੈਸ ਸੱਕਤਰ ਨਿਯੁਕਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਦਰਸ਼ਨ ਖੁਰਾਣਾ, ਰਾਮ ਸਿੰਘ, ਬਲਜੀਤ ਸਿੰਘ, ਰਾਜੀਵ ਕੁਮਾਰ, ਪ੍ਰੀਤਮ ਚੰਦ, ਜਸਵਿੰਦਰ ਸਿੰਘ ਅਤੇ ਪਰਸਨ ਸਿੰਘ ਨੂੰ ਕਾਰਜਕਾਰਨੀ ਮੈਂਬਰ ਬਣਾਇਆ ਗਿਆ ਇਸ ਮੌਕੇ ਨਵੀਂ ਕਮੇਟੀ ਦੇ ਚੁਣੇ ਹੋਏ ਆਗੂਆਂ ਨੇ ਸਮੂਹ ਨਿਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਏਰੀਏ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਂਣ ਦਾ ਯਤਨ ਹੀ ਨਹੀਂ ਸਗੋਂ ਹੱਲ ਕਰਵਾਇਆ ਜਾਵੇਗਾ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media