Tuesday, July 7, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਰਕੀਰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

PPN0406201617

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਹਰਕੀਰਤ ਸਿੰਘ ਕੋਟਲੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਕੋਟਲੀ ਪੁੱਜੇ।
ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਕੋਟਲੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਸਾਥੀਆਂ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਜਨਮ ਤੇ ਮੌਤ ਪਰਮਾਤਮਾ ਦੇ ਵੱਸ ਹੈ ਉਸ ਦਾ ਭਾਣਾ ਅਟੱਲ ਹੈ ਇਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਸਤਿਗੁਰੂ ਹਰਕੀਰਤ ਸਿੰਘ ਕੋਟਲੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਸਮੇਂ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ, ਗੁਰਕੀਰਤ ਸਿੰਘ ਵਿਧਾਇਕ ਖੰਨਾ, ਡਾ. ਪਰਮਜੀਤ ਸਿੰਘ ਸਰੋਆ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਗੁਰਵਿੰਦਰ ਸਿੰਘ ਪੀ ਏ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਪ੍ਰਿਤਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ, ਜਸਵਿੰਦਰ ਸਿੰਘ ਪਟਨਾ, ਗੁਰਦੇਵ ਸਿੰਘ ਪ੍ਰਧਾਨ ਕਾਂਗਰਸ ਦਿਹਾਤੀ ਜ਼ਿਲ੍ਹਾ ਲੁਧਿਆਣਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply