Sunday, October 6, 2024

 ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਲਈ 9 ਤੱਕ ਮੰਗੀਆਂ ਅਰਜ਼ੀਆਂ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਡੇਅਰੀ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਸਿਖਿਆਰਥੀ ਘੱਟੋ-ਘੱਟ ਪੰਜਵੀਂ ਪਾਸ, ਬੇਰੁਜ਼ਗਾਰ ਅਤੇ ਪੇਂਡੂ ਖੇਤਰ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 13 ਜੂਨ, 2016 ਤੋਂ ਸ਼ੁਰੂ ਹੋਵੇਗਾ ਅਤੇ ਇਸ ਸਬੰਧੀ ਅਰਜ਼ੀਆਂ ਦੇਣ ਦੀ ਆਖਰੀ ਮਿਤੀ 9 ਜੂਨ, 2016 ਹੈ।ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ, ਅੱਠਵੀ ਜਾਂ ਦਸਵੀਂ, ਜਿਹੜਾ ਵੀ ਸਰਟੀਫਿਕੇਟ ਹੋਵੇ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਫੌਰਨ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਸਿਖਿਆਰਥੀਆਂ ਨੂੰ ਸਸਤੀਆਂ ਵਿਆਜ ਦਰਾਂ ਅਤੇ ਸਬਸਿਡੀ ਉਪਰ ਡੇਅਰੀ ਫਾਰਮ ਬਣਾਉਣ ਲਈ ਕਰਜ਼ਾ ਵੀ ਦਿਵਾਇਆ ਜਾਵੇਗਾ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply