Sunday, October 6, 2024

ਯੋਗਾ ਨਾਲ ਸਿਹਤ ਨੂੰ ਤੰਦਰੁਸਤ ਬਣਾ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇ- ਸੈਮਸਨ ਮਸੀਹ

PPN0606201607

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ: ਹਰੀ ਸਿੰਘ ਨਲੂਆ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਆਨ ਯੋਗਾ ਦਾ ਅਯੋਜਨ ਪ੍ਰਧਾਨ ਗੁਰਿੰਦਰ ਸਿੰਘ, ਸਕੱਤਰ ਰਣਧੀਰ ਸਿੰਘ ਅਤੇ ਖਜਾਨਚੀ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪਿੰਡ ਵਰਪਾਲ ਵਿਖੇ ਕਰਵਾਇਆ ਗਿਆ, ਜਿਸ ਵਿੱਚ ਬਲਾਕ ਅਟਾਰੀ ਦੀਆਂ 22 ਕਲੱਬਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਸੰਬੋਧਨ ਕਰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਸਮਰੱਥਾ, ਸ਼ਕਤੀ, ਖੁਸ਼ਹਾਲੀ ਤੇ ਵਿਕਾਸ ਦਾ ਅੰਦਾਜ਼ਾ ਉਸ ਮੁਲਕ ਦੇ ਨੌਜਵਾਨਾਂ ਦੀ ਸਿਹਤ ਤੋਂ ਲਗਾਇਆ ਜਾ ਸਕਦਾ ਹੈ, ਪਰ ਅਜੋਕੇ ਹਾਲਾਤ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਪੱਛਮੀ ਦੇਸ਼ਾਂ ਤੋਂ ਪਿਛੇ ਹੈ।ਜਿਸ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਦੀ ਸਿਹਤ ਨੂੰ ਧਿਆਨ ਹਿੱਤ ਰੱਖਦੇ ਹੋਏ ਦੋ ਨਾਅਰੇ ਦਿੱਤੇ ਹਨ।ਪਹਿਲਾ ‘ਸਵੱਛ ਭਾਰਤ ਅਭਿਆਨ’ ਤਾਂ ਜੋ ਲੋਕ ਸਾਫ਼ ਸੁਥਰਾ ਮਾਹੌਲ ਸਿਰਜ ਕੇ ਬਿਮਾਰੀ ਰਹਿਤ ਹੋ ਸਕਣ ਅਤੇ ਦੂਜਾ ਯੋਗਾ ਨਾਲ ਸਿਹਤ ਨੂੰ ਤੰਦਰੁਸਤ ਤੇ ਮਜ਼ਬੂਤ ਬਣਾਉਣ ਤਾਂ ਕਿ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇ। ਇਸ ਸਮੇਂ ਗੁਰਿੰਦਰ ਸਿੰਘ, ਰਣਧੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੈਸੇ ਕਮਾਉਣ ਦੀ ਭੱਜ-ਦੌੜ ਅਤੇ ਐਸ਼ੋ ਆਰਾਮ ਦੀ ਜ਼ਿੰਦਗੀ ਬਿਤਾਉਣ ਲਈ ਵਿਅਕਤੀ ਸਿਹਤ ਨਾਲ ਖਿਲਵਾੜ ਕਰਕੇ ਭਿਆਨਕ ਬਿਮਾਰੀਆਂ ਨੂੰ ਦਾਵਤ ਦਿੰਦੇ ਹਨ, ਜਿਸ ਤੋਂ ਬਚਾਉਣ ਲਈ ਯੋਗਾ ਕਰਨਾ ਵਰਦਾਨ ਸਾਬਤ ਹੁੰਦਾ ਹੈ।ਅਚਾਰੀਆ ਰਾਜਕੁਮਾਰ ਨੇ ਯੋਗਾ ਵਿਧੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਆਸਣ ਕਰਵਾਏ। ਇਸ ਮੌਕੇ ਉਚੇਚੇ ਤੌਰ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਜਗੀਰ ਸਿੰਘ, ਅਮਨਦੀਪ ਸਿੰਘ ਲਾਲੀ, ਜਥੇ: ਰਾਜ ਸਿੰਘ, ਸਰਕਲ ਪ੍ਰਧਾਨ ਬਲਕਾਰ ਸਿੰਘ ਭੰਗੂ, ਮਲਕੀਤ ਸਿੰਘ, ਪ੍ਰੋਜੈਕਟ ਅਫ਼ਸਰ ਸੰਦੀਪ ਕੌਰ, ਸਰਪੰਚ ਭਾਗ ਸਿੰਘ, ਸਰਪੰਚ ਗੁਰਦੀਪ ਸਿੰਘ, ਪ੍ਰਧਾਨ ਜਗਜੀਤ ਸਿੰਘ, ਕਸ਼ਮੀਰ ਸਿੰਘ, ਨਿਸ਼ਾਨ ਸਿੰਘ, ਸੰਤੋਖ ਸਿੰਘ, ਹੀਰਾ ਸਿੰਘ, ਗੁਰਦੇਵ ਸਿੰਘ, ਗਗਨਦੀਪ ਸਿੰਘ, ਰਣਜੋਧ ਸਿੰਘ, ਕੁਲਵੰਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply