ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।ਬੀ.ਏ ਭਾਗ ਪਹਿਲਾ ਦੇ ਨਤੀਜੇ ਵਿੱਚੋਂ ਬੰਸਪਾਲ ਕੌਰ ਅਤੇ ਜਸਪ੍ਰੀਤ ਕੌਰ ਨੇ 74 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀਆਂ। ਮਨਵੀਰ ਕੌਰ ਨੇ 74 ਪ੍ਰਤੀਸ਼ਤ ਅੰਕ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਕਾਜਲ ਸ਼ਰਮਾ ਨੇ 71 ਪ੍ਰਤੀਸ਼ਤ ਅੰਕ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ। ਮਨਦੀਪ ਕੌਰ ਨੇ 71 ਪ੍ਰਤੀਸ਼ਤ ਅੰਕ ਲੈ ਕੇ ਜਮਾਤ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ।ਕਾਲਜ ਦੇ ਐਮ.ਡੀ. ਸ਼੍ਰੀ ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਰਮਜੀਤ ਕੌਰ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ।ਪ੍ਰਿੰਸੀਪਲ ਸ਼੍ਰੀਮਤੀ ਬੇਅੰਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media