Monday, July 8, 2024

ਜ਼ਿਲ੍ਹੇ ਦੇ ਅਣਅਧਿਕਾਰਤ ਮੈਰਿਜ ਪੈਲੇਸ ਕੀਤੇ ਜਾਣਗੇ ਸੀਲ- ਡੀ. ਸੀ

PPN0806201613

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿੱਚ ਚੱਲਦੇ ਅਣਅਧਿਕਾਰਤ ਮੈਰਿਜ ਪੈਲੇਸਾਂ ਨੂੰ ਸੀਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਮੈਰਿਜ ਪੈਲੇਸਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਰੂਜਮ ਨੇ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਮੈਰਿਜ ਪੈਲੇਸ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਦੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਮਾਗਮ ਕਰਨ ਤੋਂ ਪਹਿਲਾਂ ਇਹ ਘੋਖ-ਪਰਖ ਲੈਣ ਕਿ ਸਮਾਗਮ ਵਾਲਾ ਪੈਲੇਸ ਕਿਤੇ ਅਣਅਧਿਕਾਰਤ ਤਾਂ ਨਹੀਂ ਹੈ, ਤਾਂ ਜੋ ਉਨ੍ਹਾਂ ਨੂੰ ਬਾਅਦ ਵਿਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਹਦਾਇਤ ਕੀਤੀ ਕਿ ਨਗਰ ਨਿਗਮ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਦੇ ਅਧਿਕਾਰ ਖੇਤਰ ਵਿਚ ਆਉਂਦੇ ਨਿਰਧਾਰਤ ਮਾਪਦੰਡ ਪੂਰੇ ਨਾ ਕਰਨ ਵਾਲੇ ਅਣਅਧਿਕਾਰਤ ਮੈਰਿਜ ਪੈਲੇਸਾਂ ਨੂੰ ਜਲਦ ਤੋਂ ਜਲਦ ਸੀਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਸ੍ਰੀ ਸੁਰਿੰਦਰ ਸਿੰਘ, ਐਕਸੀਅਨ ਸ. ਜੋਧਾ ਸਿੰਘ, ਐਡਵੋਕੇਟ ਸੰਦੀਪ ਸ਼ਰਮਾ, ਪਲਾਨਿੰਗ ਅਫ਼ਸਰ ਸ. ਜਗਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply