Friday, March 20, 2026

ਗੁ: ਭੱਠ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

PPN0806201617

ਪੱਟੀ, 8 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਗੁਰਦੁਆਰਾ ਭੱਠ ਸਾਹਿਬ, ਬਾਬਾ ਬਿਧੀ ਚੰਦ ਜੀ ਪੱਟੀ ਵਿਖੇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮੇਂ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਗਿਆਨੀ ਬਾਬਾ ਸਰੂਪ ਸਿੰਘ ਵਲੋਂ ਕਥਾ ਵਿਚਾਰ ਰਾਂਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਆ। ਇਸ ਸਮੇਂ ਬਾਬਾ ਪ੍ਰਗਟ ਸਿੰਘ, ਬਾਬਾ ਬਲਵਿੰਦਰ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਜਤਿੰਦਰ ਸਿੰਘ ਬੋਪਾਰਾਏ, ਭਾਈ ਪਰਮਜੀਤ ਸਿੰਘ, ਭਾਈ ਨਿਰਵੈਲ ਸਿੰਘ ਅਤੇ ਭਾਈ ਸਰੂਪ ਸਿੰਘ ਦਲ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤ ਲਈ ਲੰਗਰ ਅਤੇ ਮਿੱਠੇ ਜਲ ਦੀਆਂ ਛਬੀਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਨਾਂ ਸਮਾਗਮਾਂ ਵਿੱਚ ਬਾਬਾ ਬਿਧੀ ਚੰਦ ਜੀ ਸੰਪਰਦਾਇ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਅਤੇ ਬਾਬਾ ਗੁਰਬਚਨ ਸਿੰਘ ਜੀ ਸੁਰਸਿੰਘ ਵਾਲੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸ.ਜੀ.ਪੀ.ਸੀ, ਗੁਰਇਕਬਾਲ ਸਿੰਘ, ਗੁਰਚਰਨ ਸਿੰਘ ਚੰਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪੱਟੀ, ਕੰਵਲਪ੍ਰੀਤ ਸਿੰਘ ਗਿੱਲ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਗੁਰਦੀਪ ਸਿੰਘ ਮੱਲਾ, ਸਰਪੰਚ ਕਸ਼ਮੀਰ ਸਿੰਘ ਕੈਰੋਂ ਮੈਂਬਰ ਜਿਲਾ ਪ੍ਰੀਸ਼ਦ ਤਰਨਤਾਰਨ, ਸਰਪੰਚ ਸੁਖਜਿੰਦਰ ਸਿੰਘ ਸੁੱਖ ਬੱਠੇਭੈਣੀ, ਲਾਲਜੀਤ ਸਿੰਘ ਭੁਲੱਰ ਪ੍ਰਧਾਨ, ਕੁਲਦੀਪ ਸਿੰਘ ਬੇਗੇਪੁਰ ਡਾਇਰੈਕਟਰ ਪਨਗ੍ਰੇਨ, ਭੁਪਿੰਦਰ ਸਿੰਘ ਮਿੰਟੂ ਮਾਹੀ, ਭਾਈ ਨਿਰਮਲ ਸਿੰਘ, ਭਾਈ ਪ੍ਰਗਟ ਸਿੰਘ, ਭਾਈ ਬਾਜ ਸਿੰਘ ਗੋਪਾਲਾ, ਭਾਈ ਕੜਾਕਾ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਸਤਨਾਮ ਸਿੰਘ, ਕਰਨਬੀਰ ਸਿੰਘ, ਬਲਵਿੰਦਰ ਸਿੰਘ ਭੁੱਲਰ, ਕੁਲਵਿੰਦਰਪਾਲ ਸਿੰਘ ਕਾਲੇਕੇ ਪ੍ਰਧਾਨ ਕੈਮਿਸਟ ਐਸੋਸੀਏਸ਼ਨ ਪੱਟੀ, ਕੁਲਵਿੰਦਰ ਸਿੰਘ ਬੱਬੂ ਪ੍ਰਧਾਨ, ਜੋਗਾ ਸਿੰਘ ਸਕੱਤਰ ਸ਼ਹੀਦ ਬਾਬਾ ਦੀਪ ਸਿੰਘ ਕੀਰਤਨ ਦਰਬਾਰ ਸੁਸਾਈਟੀ ਪੱਟੀ ਆਦਿ ਹਾਜਿਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply