Friday, March 20, 2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

PPN0806201619
ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਇਲਾਕੇ ‘ਚ ਪੈਂਦੀ ਅਬਾਦੀ ਗੋਬਿੰਦ ਨਗਰ ਸਥਿਤ ਗੁ: ਗੋਬਿੰਦ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਦੌਰਾਨ ਸਵੇਰ ਤੋਂ ਸ਼ਾਮ ਤੱਕ ਠੰਡੇ ਮਿੱਠ ਜਲ ਦੀ ਛਬੀਲ ਲਗਾਈ ਗਈ ਅਤੇ ਕਵਹਿ ਤੇ ਘੂੰਗਣੀਆਂ ਦਾ ਪ੍ਰਸਾਦਿ ਅਤੁੱਟ ਵਰਤਾਇਆ ਗਿਆ।ਛਬੀਲ ਦੌਰਾਨ ਗੁਰਦੁਆਰਾ ਕਮੇਟੀ ਪ੍ਰਧਾਨ ਤੇ ਸ਼ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਅਜਮੇਰ ਸਿੰਘ ਸੰਧੂ, ਅਮਰੀਕ ਸਿੰਘ ਬਾਊ, ਗੁਰਪ੍ਰੀਤ ਸਿੰਘ, ਸਵਰਨ ਸਿੰਘ ਭਾਟੀਆ, ਨਿਸ਼ਾਨ ਸਿੰਘ, ਸਵਰਨ ਸਿੰਘ ਭਾਟੀਆ, ਮੋਹਨ ਸਿੰਘ ਮੋਹਨਾ, ਜੁਗਰਾਜ ਸਿੰਘ, ਤੇਜਪਾਲ ਸਿੰਘ, ਬਲਬੀਰ ਸਿੰਘ ਬੀਰਾ, ਦੀਦਾਰ ਸਿੰਘ ਅਤੇ ਹੋਰ ਇਲਾਕਾ ਵਾਸੀ ਨੌਜਵਾਨਾਂ ਨੇ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ।

Check Also

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …

Leave a Reply