Monday, February 23, 2026

ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

PPN0906201614

ਪੱਟੀ, 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਗੁਰਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ । ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾ ਨੇ ਹਾਜ਼ਰੀ ਭਰੀ।ਇਸ ਮੋਕੇ ਭਾਈ ਜਤਿੰਦਰ ਸਿੰਘ ਬੋਪਾਰਾਏ ਵਾਲੇਆ ਨੇ ਕੀਰਤਨ ਰਾਹੀ ਸੰਗਤਾ ਨੂੰ ਨਿਹਾਲ ਕੀਤਾ ਅਤੇ ਭਾਈ ਹੀਰਾ ਸਿੰਘ ਪੱਟੀ,ਜਥੇਦਾਰ ਭਾਈ ਸੰਤੋਖ ਸਿੰਘ ਨੇ ਸ੍ਰੀ ਗੁਰੁ ਅਰਨ ਦੇਵ ਜੀ ਦੀ ਸ਼ਹਾਦਤ ‘ਤੇ ਚਾਨਣਾ ਪਾਉਦਿਆਂ ਸੰਗਤਾ ਨੂੰ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ।ਇਸ ਮੋਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲੱਗਈ ਗਈ।ਇਸ ਮੋਕੇ ਹਰਜਿੰਦਰ ਸਿੰਘ ਮੂਕਰ, ਬਲਬੀਰ ਸਿੰਘ, ਪ੍ਰਤੀਮ ਸਿੰਘ ਕੁਲਵੰਤ ਸਿੰਘ, ਜਸਬੀਰ ਸਿੰਘ ਅਤੇ ਬੀਬੀ ਬਲਵਿੰਦਰ ਕੌਰ ਸਿਤਾਰਾ ਅਤੇ ਹੋਰ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply