
ਸੰਦੌੜ, 10 ਜੂਨ (ਹਰਮਿੰਦਰ ਸਿੰਘ ਭੱਟ) – ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ ਕਿ ਬਾਲੀਵੁੱਡ ਫਿਲਮ ਉੜਤਾ ਪੰਜਾਬ ਨਸ਼ਿਆਂ ਤੇ ਬਣੀ ਹੋਣ ਕਾਰਣ ਪੰਜਾਬ ਸਰਕਾਰ ਇਸ ਫਿਲਮ ਦੇ ਰਿਲੀਜ ਹੋਣ ਦੇ ਡਰੋਂ ਘਬਰਾਈ ਹੋਈ ਹੈ ਅਤੇ ਪੰਜਾਬ ਸਰਕਾਰ ਫਿਲਮ ਦਾ ਟਰੇਲਰ ਦੇਖ ਕੇ ਇਸ ਕਦਰ ਡਰ ਗਰੀ ਹੈ ਕਿ ਉਸਨੂੰ ਇਹ ਜਾਪਣ ਲੱਗ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ ਹੋ ਗਈ ਤਾਂ ਉਨ੍ਹਾਂ ਦਾ ਸਾਰਾ ਭੇਦ ਖੁੱਲ ਜਾਵੇਗਾ।ਨਸ਼ਿਆਂ ਦੇ ਮੁੱਦੇ ਤੇ ਭੇਦ ਖੁੱਲਣ ਤੇ ਡਰੋਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਸੈਂਸਰ ਬੋਰਡ ਦੇ ਚੇਅਰਮੈਨ ਨੂੰ ਕਹਿਕੇ ਫਿਲਮ ਦੀ ਰਿਲੀਜ ਤੇ ਰੋਕ ਲਗਾ ਦਿੱਤੀ ਹੈ ਜੋ ਕਿ ਸਰਾਸਰ ਧੱਕਾ ਹੈ।ਫੇਸਬੁੱਕ ਤੇ ਆਪਣੇ ਪੇਜ ‘ਤੇ ਪਾਈ ਇਕ ਵੀਡੀਓ ਰਾਹੀਂ ਭਗਵੰਤ ਮਾਨ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਬੂਤਰ ਦੇ ਮੀਚਣ ਨਾਲ ਬਿੱਲੀ ਨਹੀਂ ਭੱਜਦੀ ਹੁੰਦੀ ੳਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜੀ ਫਿਲਮਾਂ ਸਮਾਜ ਦਾ ਸ਼ੀਸ਼ਾ ਹੁੰਦੀਆਂ ਹਨ ਅਤੇ ਇਸ ਸੀਸੇ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਨਾ ਕਰੋ।ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਪੰਜਾਬ ਦੀ ਜਵਾਨੀ ਦਾ ਕਿਸਨੇ ਘਾਣ ਕੀਤਾ ਹੈ।ਉਨ੍ਹਾਂ ਕਿਹਾ ਕਿ ਫਿਲਮ ‘ਤੇ ਰੋਕ ਲਗਾਉਣ ਨਾਲ ਸੱਚ ਨੂੰ ਲੁਕਾਇਆ ਨਹੀਂ ਜਾ ਸਕਦਾ।ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਫਿਲਮ ਦੀ ਅਨਸੈਂਸਰਡ ਸੀਡੀਜ ਮਜੀਠੀਆ ਦੇ ਹਲਕੇ ਵਿਚ ਦਿਖਾਉਣ ਦੀ ਕਹੀ ਗੱਲ ‘ਤੇ ਬੋਲਦਿਆਂ ਕਿਹਾ ਕਿ ਜਿਸ ਵੇਲੇ ਬਿਕਰਮ ਸਿੰਘ ਮਜੀਠਿਆ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਉਣ ਦੀ ਗੱਲ ਚੱਲੀ ਸੀ, ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਮਜੀਠਿਆ ਦਾ ਵਕੀਲ ਬਣ ਕੇ ਇਸ ਦੀ ਮੰਗ ਕਰਵਾਉਣ ਤੋਂ ਉਲਟ ਬੋਲ ਰਹੇ ਸੀ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਗਰਮੱਛ ਵਾਲੇ ਹੰਝੂ ਵਹਾ ਰਹੇ ਹਨ।ਉਨ੍ਹਾਂ ਮੰਗ ਕੀਤੀ ਕਿ ਜੇਕਰ ਪੰਜਾਬ ਵਿਚ ਬੈਨ ਹੀ ਲਾਉਣਾ ਹੈ ਪਹਿਲਾ ਉਸ ਚੈਨਲ ਤੇ ਬੈਨ ਲਾਇਆ ਜਾਵੇ ਜੋ ਪੰਜਾਬ ਦੇ ਲੋਕਾਂ ਨੂੰ ਝੂਠ ਦਿਖਾ ਰਿਹਾ ਹੈ।ਉਧਰ ਪਾਰਟੀ ਦੇ ਜਿਲਾ ਸੰਗਰੂਰ ਦੇ ਕੋਆਰਡੀਨੇਟਰ ਜੱਸੀ ਸੇਖੋਂ ਅਤੇ ਯੂਥ ਵਿੰਗ ਦੇ ਮੀਤ ਪ੍ਰਧਾਨ ਅਬਜਿੰਦਰ ਸੰਘਾ ਨੇ ਵੀ ਭਗਵੰਤ ਮਾਨ ਦੇ ਇਸ ਬਿਆਨ ਦੀ ਹਮਾਇਤ ਕਰਦੇ ਹੋਏ ਫਿਲਮ ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਹੈ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media