Friday, July 5, 2024

ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਖਾਲਸਈ ਖੇਡਾਂ ਐਤਵਾਰ ਨੂੰ

ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਰੰਭੇ ਗਏ ਹੋਏ ਪ੍ਰੋਗਰਾਮਾਂ ਦੀ ਲੜੀ ਅਧੀਨ ਐਤਵਾਰ 12 ਜੂਨ, ਸ਼ਾਮ 5 ਵਜੇ ਪੰਜਾਬੀ ਬਾਗ ਗੁਰਦੁਆਰਾ ਟਿਕਾਣਾ ਸਾਹਿਬ ਦੇ ਸਾਹਮਣੇ ਵਾਲੇ ਪਾਰਕ ਵਿੱਚ ਵਿਸ਼ੇਸ਼ ਅਤੇ ਬੀਰਤਾ ਦੀਆਂ ਪ੍ਰਤੀਕ ਖਾਲਸਈ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਦਸਿਆ ਗਿਆ ਕਿ ਇਨ੍ਹਾਂ ਖਾਲਸਈ ਖੇਡਾਂ ਵਿੱਚ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ 96 ਕ੍ਰੋੜੀ ਬਾਬਾ ਬੁਢਾ ਦਲ, ਬਾਬਾ ਅਵਤਾਰ ਸਿੰਘ ਦੀ ਅਗਵਾਈ ਵਿੱਚ ਦਲ ਬਾਬਾ ਬਿੱਧੀ ਚੰਦ, ਸੁਰ ਸਿੰਘ ਝਬਾਲ ਅਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਗਤਕਈ ਜੱਥੇ ਹਿਸਾ ਲੈ ਰਹੇ ਹਨ, ਜੋ ਆਪਣੇ ਬੀਰਤਾ ਪੂਰਣ ਪ੍ਰਦਰਸ਼ਨ ਰਾਹੀਂ ਬੀਰ ਰਸੀ ਜੌਹਰ ਵਿਖਾਣਗੇ। ਇਸ ਮੌਕੇ ਸੰਗਤਾਂ ਦੇ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵੀ ਸ਼ਾਮਲ ਹੋਣਗੇ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply