Thursday, April 23, 2026

ਇੰਦਰਾ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 10 ਜੂਨ (ਪੰਜਬ ਪੋਸਟ ਬਿਊਰੋ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਅਰੰਭੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 11 ਜੂਨ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਇੰਦਰਾ ਵਿਹਾਰ, ਗੁਰੂ ਤੇਗ ਬਹਾਦਰ ਨਗਰ, ਕਿੰਗਜ਼ਵੇ ਕੈਂਪ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦਸਿਆ ਗਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਜੋਗਿੰਦਰ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਨਿਰਮਲ ਸਿੰਘ (ਗੁ. ਸੀਸਗੰਜ ਸਾਹਿਬ), ਭਾਈ ਜਸਕਰਨ ਸਿੰਘ (ਪਟਿਆਲਾ) ਅਤੇ ਭਾਈ ਗੁਰਪ੍ਰੀਤ ਸਿੰਘ (ਸ਼ਿਮਲਾ) ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਕਾ ਮੈਂਬਰ ਸ. ਜਸਬੀਰ ਸਿੰਘ ਜੱਸੀ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply