
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਕਾਂਗਰਸ ਵੱਲੋ ਅਕਾਲੀ ਭਾਜਪਾ ਸਰਕਾਰ ਨੂੰ ਵੱਖ ਵੱਖ ਲੋਕ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕਰਦਿਆਂ ਆਉਦੀ 18 ਜੂਨ ਮੁੱਖ ਮੰਤਰੀ ਦੇ ਹਲਕੇ ਲੰਬੀ ਚ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕਰਦਿਆ ਤਿਆਰੀ ਆਰੰਭ ਦਿੱਤੀਆ ਹਨ। ਇਹ ਧਰਨਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਵੱਲੋ ਲਗਾਇਆ ਜਾਵੇਗਾ। ਇਸ ਰੋਸ ਪ੍ਰਦਰਸ਼ਨ ਸਬੰਧੀ ਬਠਿੰਡਾ ਭਾਨਾਂ ਮੱਲ ਟੱਰਸਟ ਵਿਖੇ ਕਾਂਗਰਸ ਵੱਲੋ ਬੈਠਕ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆ ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਲੰਬੀ ਹਲਕਾ ਭ੍ਰਿਸ਼ਟਾਚਾਰ ਦੀ ਜੜ੍ਹ ਹੈ ਅਤੇ ਜੇਕਰ ਪੰਜਾਬ ਦੀ ਜਵਾਨੀ ਤੇ ਕਿਰਸਾਨੀ ਨੂੰ ਬਚਾਉਣਾ ਹੈ ਤਾਂ ਲੰਬੀ ਹਲਕੇ ਵਿਚਲੇ ਭ੍ਰਿਸ਼ਟਾਚਾਰ ਜਿਸ ਨੇ ਸਾਰੇ ਪੰਜਾਬ ਨੂੰ ਆਪਣੀ ਬੁੱਕਲ ਵਿਚ ਲੈ ਰੱਖਿਆ ਹੈ ਨੂੰ ਖ਼ਤਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤ ਬਹੁਤ ਮਾੜੀ ਹੈ ਅਤੇ ਪੰਜਾਬ ਵਿਚ ਇੱਕ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਪੰਜਾਬ ਦਾ ਕਿਸਾਨ ਤੇ ਮਜਦੂਰ ਕਰਜੇ ਤੋ ਦੁੱਖੀ ਹੋ ਖੁਦਕੁਸ਼ੀਆ ਕਰ ਰਹੇ ਹਨ ਪਰ ਅਕਾਲੀ ਭਾਜਪਾ ਗਠਜੋੜ ਵਾਲੀ ਸਰਕਾਰ ਮੂਕ ਦਰਸ਼ਕ ਬਣ ਦੇਖ ਰਹੀ ਹੈ ਉਨ੍ਹਾਂ ਕਿਹਾ ਪੰਜਾਬ ਸਰਕਾਰ ਖਿਲਾਫ ਆਵਾਜ ਉਠਾਉਣ ਵਾਲਿਆ ਖਿਲਾਫ ਮਾਮਲੇ ਦਰਜ ਕੀਤੇ ਜਾ ਰਹੇ ਹਨ।ਬੇਰੁਜਗਾਰਾਂ ਨੂੰ ਨੌਕਰੀ ਲੈਣ ਲਈ ਵੱਡੀ ਪੱਧਰ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ ਜਿਸ ਦੀਆ ਜੜ੍ਹਾਂ ਲੰਬੀ ਹਲਕੇ ਨਾਲ ਜੁੜ੍ਹੀਆ ਹੋਈਆ ਹਨ।ਉਨ੍ਹਾਂ ਪੰਜਾਬ ਕਾਂਗਰਸ ਦੀ ਇੱਕਜੁਟਤਾਂ ਬਾਰੇ ਗੱਲ ਕਰਦਿਆ ਆਖਿਆ ਕਿ ਕਾਂਗਰਸ ਇੱਕ ਸਮੁੰਦਰ ਹੈ ਅਤੇ ਇੱਥੇ ਸਾਰੇ ਇੱਕ ਪਰਿਵਾਰ ਦੀ ਤਰ੍ਹਾਂ ਰਹਿੰਦੇ ਹਨ।ਉਨ੍ਹਾਂ ਸਮੂਹ ਕਾਂਗਰਸ ਵਰਕਰਾਂ ਤੇ ਅਹੁੱਦੇਦਾਰਾਂ ਨੂੰ ਵੱਡੀ ਗਿਣਤੀ ਵਿਚ 18 ਜੂਨ ਨੂੰ ਲੰਬੀ ਥਾਣੇ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਹੋਣ ਦੀ ਅਪੀਲ ਕਰਦਿਆ ਆਖਿਆ ਕਿ ਇਹ ਰੋਸ ਪ੍ਰਦਰਸ਼ਨ ਸ਼ਾਤੀ ਪੂਰਨ ਕੀਤਾ ਜਾਵੇਗਾ ਅਤੇ ਕਿਸੇ ਵੱਲੋ ਵੀ ਆਵਾਜਾਈ ਵਿਚ ਵਿਘਨ ਨਾ ਪਾਇਆ ਜਾਵੇ।ਇਸ ਸਮੇ ਬਰਨਾਲਾ ਤੋ ਵਿਧਾਇਕ ਕੇਵਲ ਸਿੰਘ ਢਿੱਲੋ, ਵਿਧਾਇਕ ਅਜੈਬ ਸਿੰਘ ਭੱਟੀ, ਸਾਬਕਾ ਵਿਧਾਇਕ ਹਰਮੰਦਰ ਸਿੰਘ, ਸਾਬਕਾ ਵਿਧਾਇਕ ਮੱਖਣ ਸਿੰਘ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਬਠਿੰਡਾ ਦਿਹਾਤੀ ਦੇ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ, ਸਹਿਰੀ ਪ੍ਰਧਾਨ ਮੋਹਨ ਲਾਲ ਝੂੰਬਾ, ਕੇ.ਕੇ ਅਗਰਵਾਲ, ਚਿਰੰਜੀ ਲਾਲ ਗਰਗ, ਸਾਬਕਾ ਯੂਥ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਆਦਿ ਸਣੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।
Punjab Post Daily Online Newspaper & Print Media