ਫਾਜ਼ਿਲਕਾ, 12 ਜੂਨ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਪਿੱਛਲੇ ਸਮੇਂ ਵਿਚ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇੰਨ੍ਹਾਂ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਸੀ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਹਾਲਤਾਂ ਵਿਚ ਇਹ ਜਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜਰੂਰਤ ਹੈ।ਜਿਸ ਕਾਰਨ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣਾ ਬਹੁਤ ਜਰੂਰੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ 9 ਅਗਸਤ 2016 ਤੱਕ ਲਾਗੂ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media