Monday, July 8, 2024

ਕਮਲ ਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

SGPC

ਅੰਮ੍ਰਿਤਸਰ 13 ਜੂਨ- (ਗੁਰਪ੍ਰੀਤ ਸਿੰਘ) – ਸ੍ਰੀ ਕਮਲ ਨਾਥ ਨੂੰ ਪੰਜਾਬ ਦਾ ਇੰਚਾਰਜ ਲਗਾ ਕੇ ਕਾਂਗਰਸ ਨੇ ਸਿੱਖ ਕਤਲੇਆਮ ਦੇ ਪੀੜਤਾਂ ਦੇੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਰਹੇ ਸ੍ਰੀ ਕਮਲ ਨਾਥ ਨੇ ਪਹਿਲੀ ਨਵੰਬਰ 1984 ਵਿੱਚ ਦਿੱਲੀ ਦੇ ਰਕਾਬ ਗੰਜ ਗੁਰਦੁਆਰੇ ਵਿੱਚ ਭੀੜ ਵੱਲੋਂ ਕੀਤੇ ਗਏ ਹਮਲੇ ਦੀ ਅਗਵਾਈ ਕੀਤੀ ਸੀ ।ਜਿਥੇ ਕਈ ਸਿੱਖਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਸਨ।ਉਨ੍ਹਾਂ ਕਿਹਾ ਕਿ ਇਸੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਵੀ ਬਰਾਬਰ ਦੇ ਦੋਸ਼ੀ ਹਨ।ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਸਮੇਂ ਕਾਂਗਰਸ ਦੇ ਦਾਗੀ ਆਗੂਆਂ ਵੱਲੋਂ ਜੋ ਸ਼ਰਮਨਾਕ ਕਾਰੇ ਨੂੰ ਅੰਜ਼ਾਮ ਦਿੱਤਾ ਗਿਆ ਸੀ। ਉਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ।ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਉੱਚ ਅਹੁਦਿਆਂ ਨਾਲ ਨਵਾਜਿਆ ਜਾਣਾ ਕਿਸੇ ਵੀ ਕੀਮਤ ‘ਤੇ ਜਾਇਜ਼ ਨਹੀਂ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਕ ਵਾਰ ਫਿਰ ਸਿੱਖ ਵਿਰੋਧੀ ਘਿਨਾਉਣਾ ਚਿਹਰਾ ਨਸ਼ਰ ਹੋ ਗਿਆ ਹੈ।ਜਿਸ ਦੀ ਮਿਸਾਲ ਸ੍ਰੀ ਕਮਲ ਨਾਥ ਨੂੰ ਜਨਰਲ ਸਕੱਤਰ ਪੰਜਾਬ ਦੀ ਕਮਾਨ ਸੌਂਪਣਾ ਹੈ।ਉਨ੍ਹਾਂ ਕਿਹਾ ਕਿ ਆਖਰ ਕਦੋਂ ਤੱਕ ਸਿੱਖਾਂ ਨੂੰ ਇਨਸਾਫ ਦੇਣ ਦੀ ਬਜਾਏ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਕਮਲ ਨਾਥ ਨੂੰ ਪੰਜਾਬ ਦਾ ਜਨਰਲ ਸਕੱਤਰ ਲਗਾਉਣਾ ਸਿੱਖਾਂ ਦੇ ਪੁਰਾਣੇ ਜ਼ਖਮਾਂ ਨੂੰ ਮੁੜ ਕੁਰੇਦਣ ਸਮਾਨ ਹੈ ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply