Monday, September 14, 2026

ਪੀ. ਬੀ. ਐਨ ਹਾਈ ਸਕੂਲ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਦੂਜੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਪੀ. ਬੀ. ਐਨ ਹਾਈ ਸਕੂਲ, ਹਾਲ ਗੇਟ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਵਿਚ ਵਿਦਿਆਰਥੀ, ਖਿਡਾਰੀ, ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵਕ, ਯੋਗ ਵਲੰਟੀਅਰ ਅਤੇ ਸ਼ਹਿਰ ਵਾਸੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 20 ਜੂਨ ਨੂੰ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਜ਼ਿਕਰਯੋਗ ਹੈ ਕਿ 21 ਜੂਨ ਨੂੰ ਵਿਸ਼ਵ ਭਰ ਵਿਚ ਇਹ ਦਿਵਸ ਮਨਾਇਆ ਜਾਵੇਗਾ ਅਤੇ ਮੁੱਖ ਸਮਾਗਮ ਚੰਡੀਗੜ੍ਹ ਵਿਖੇ ਹੋਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਅਤੇ ਬਲਾਕ ਪੱਧਰ ਤੱਕ ਯੋਗ ਸਬੰਧੀ ਸਮਾਗਮ ਕੀਤੇ ਜਾਣਗੇ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply