
ਅੰਮ੍ਰਿਤਸਰ, 14 ਜੂਨ (ਸੁਖਬੀਰ ਖੁਰਮਣੀਆ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਸਹੁਰਾ ਸ: ਦਵਿੰਦਰ ਸਿੰਘ ਗਰੇਵਾਲ, ਜੋ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸ. ਪੀ. ਸਨ, ਬੀਤੇ ਦਿਨੀਂ ਦਾ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ, ਨਮਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਛੇਵੀਂ ਪਾਤਸ਼ਾਹੀ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਪਾਇਆ ਗਿਆ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਸੁਲਤਾਨ ਸਿੰਘ ਵੱਲੋਂ ਅਰਦਾਸ ਅਤੇ ਹੁਕਮਨਾਮਾ ਸਿੰਘ ਸਾਹਿਬ ਰਘੂਬੀਰ ਸਿੰਘ ਨੇ ਲਿਆ।
ਸ਼ਰਧਾਜਲੀ ਸਮਾਗਮ ਮੌਕੇ ਸ: ਗਰੇਵਾਲ ਨੂੰ ਸ: ਸੱਤਿਆਜੀਤ ਸਿੰਘ, ਸ: ਬਿਕਰਮ ਸਿੰਘ ਮਜੀਠੀਆ, ਸ੍ਰੀ ਤਰੁਣ ਚੁੱਘ, ਬਖਸ਼ੀ ਰਾਮ ਅਰੋੜਾ, ਸ੍ਰੀ ਅਨਿਲ ਜੋਸ਼ੀ, ਸ੍ਰੀ ਸ਼ਵੇਤ ਮਲਿਕ, ਪ੍ਰੋ: ਦਰਬਾਰੀ ਲਾਲ, ਬਲਦੇਵ ਰਾਜ ਚਾਵਲਾ, ਰਾਕੇਸ਼ ਗਿੱਲ, ਸ: ਇੰਦਰਬੀਰ ਸਿੰਘ ਬੁਲਾਰੀਆ, ਸ: ਲਖਬੀਰ ਸਿੰਘ ਲੋਧੀਨੰਗਲ, ਸ: ਚਰਨਜੀਤ ਸਿੰਘ ਚੱਢਾ, ਸ: ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਸਤਪਾਲ ਪਹਿਲਵਾਨ, ਰਾਜਮਹਿੰਦਰ ਸਿੰਘ ਮਜੀਠਾ, ਸ: ਅਮਰਜੀਤ ਸਿੰਘ ਚਾਹਲ, ਨਵਦੀਪ ਸਿੰਘ ਗੋਲਡੀ, ਅਜਾਇਬ ਸਿੰਘ ਬਰਾੜ, ਜਰਨੈਲ ਸਿੰਘ ਢੋਟ, ਅਮਰਪ੍ਰੀਤ ਸਿੰਘ ਅੰਮੂ ਗੁੰਮਟਾਲਾ, ਬਾਵਾ ਸਿੰਘ ਗੁਮਾਨਪੁਰਾ, ਜੋਧ ਸਿੰਘ ਸਮਰਾ, ਐਡਵੋਕੇਟ ਭਗਵੰਤਪਾਲ ਸਿੰਘ ਸਿਆਲਕਾ, ਸ: ਕੁਲਬੀਰ ਸਿੰਘ ਆਦਿ ਤੋਂ ਇਲਾਵਾ ਖ਼ਾਲਸਾ ਮੈਨੇਜ਼ਮੈਂਟ, ਚੀਫ਼ ਖ਼ਾਲਸਾ ਦੀਵਾਨ, ਪੰਜਾਬ ਨੈਸ਼ਨਲ ਬੈਂਕ ਦੇ ਅਹੁਦੇਦਾਰ ਅਤੇ ਸਮੂਹ ਕਾਲਜ ਪ੍ਰਿੰਸੀਪਲਜ਼, ਆਰਟ ਗੈਲਰੀ ਦੇ ਅਹੁਦੇਦਾਰਾਂ ਤੇ ਹੋਰ ਵੱਖ-ਵੱਖ ਰਾਜਨੀਤਿਕ, ਸਮਾਜਿਕ, ਬਿਜਨੈਸ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਸ਼ਹਿਰ ਦੇ ਪਤਵੰਤੇ ਸੱਜਣ, ਸਖਸ਼ੀਅਤਾਂ ਆਦਿ ਹਾਜ਼ਰ ਸਨ।
Punjab Post Daily Online Newspaper & Print Media