Saturday, June 27, 2026

ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ਦੀ ਅਰੰਭਤਾ

PPN1406201618

ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਧਾਰਮਿਕ ਨਿਰੋਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਲਈ ਗੁਰਮਤਿ ਗਿਆਨ ਸੌਝੀ ਲਈ ਨਵੀਂ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ, ਬਹੁਮੁੱਲੇ ਵਿਰਸੇ ਅਤੇ ਮਾਰੂ ਨਸ਼ਿਆਂ ਬਾਰੇ ਵੀ ਜਾਣੂ ਕਰਵਾਉਣ ਦੇ ਮਨੋਰਥ ਨਾਲ ਟ੍ਰੇਨਿੰਗ ਕੈਂਪ ਦੀ ਅਰੰਭਤਾ ਕੀਤੀ ਗਈ। ਜੋ ਕਿ ਅੱਜ 14 ਜੂਨ ਦੀ ਸਵੇਰੇ ਅੱਠ ਵਜੇ ਅਰੰਭ ਹੋਏ ਬੱਚਿਆਂ ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ: ਗੁਰਸ਼ਰਨ ਸਿੰਘ ਦੀ ਟੀਮ ਵਲੋਂ ਬੱਚਿਆਂ ਨੂੰ ਗੁਰਮਤਿ ਗਿਆਨ ਦੀ ਪੜ੍ਹਾਈ ਕਰਾਈ ਗਈ।ਇਸ ਤੋਂ ਇਲਾਵਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਟੀਮ ਦੇ ਮੈਂਬਰਾਂ ਜਿਨ੍ਹਾਂ ਵਿਚ ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਇੰਦਰਜੀਤ ਸਿੰਘ, ਬ੍ਰਹਮਜੀਤ ਸਿੰਘ,ਗਗਨਦੀਪ ਸਿੰਘ,ਪ੍ਰਭਜੀਤ ਸਿੰਘ ਅਤੇ ਗੁਰਦਿੱਤ ਸਿੰਘ ਨੇ ਪਿੰਡ ਗੁਲਾਬਗੜ੍ਹ, ਕਟਾਰ ਸਿੰਘ ਵਾਲਾ,ਜੀਂਦਾ ਅਤੇ ਵਾੜਾ ਭਾਈ ਕਾ ਵਿਖੇ ਵਿਖੇ ਵੀ ਸ਼ਾਮ 4 ਵਜੇ ਤੋਂ 6 ਵਜੇ ਤੱਕ ਕੈਂਪ ਲਗਾਏ।ਜਿਨ੍ਹਾਂ ਵਿਚ ਵੱਧ ਚੜ੍ਹ ਕੇ ਬੱਚਿਆਂ ਨੇ ਭਾਗ ਲਿਆ।ਸੁਸਇਟੀ ਮੈਂਬਰਾਂ ਵਿਚ ਅਵਤਾਰ ਸਿੰਘ, ਦਿਲਬਾਗ ਸਿੰਘ, ਵੀਰਦਵਿੰਦਰ ਸਿੰਘ, ਗੁਰਿੰਦਰ ਡਿੰਪੀ, ਗੁਰਜਿੰਦਰ ਸਿੰਘ ਸਾਹਨੀ, ਚਰਨਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਰਾਕੇਸ਼ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply