
ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 30 ਵਿਖੇ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਵਿੱਕੀ ਚੀਦਾ ਦੀ ਪ੍ਰਧਾਨਗੀ ਹੇਠ ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਉਚੇਚ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਦੌਰਾਨ ਹਲਕਾ ਦੱਖਣੀ ਤੋਂ ਮੁਖਤਿਆਰ ਸਿੰਘ ਖਾਲਸਾ ਨੂੰ ਐਸ.ਸੀ ਵਿੰਗ ਅਕਾਲੀ ਦਲ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ, ਜਦਕਿ ਵਾਰਡ ਨੰਬਰ 30 ਤੋਂ ਅੰਗ੍ਰੇਜ਼ ਸਿੰਘ, ਸੁਰਜਨ ਸਿੰਘ ਖਾਨਕੋਟ, ਸੁਰਜੀਤ ਸਿੰਘ ਬਿੱਟੂ ਸੀਨੀਅਰ ਮੀਤ ਪ੍ਰਧਾਨ, ਬਚਿੱਤਰ ਸਿੰਘ ਤੇ ਗੁਰਵਿੰਦਰ ਸਿੰਘ ਸਲਾਹਕਾਰ, ਫਤਿਹ ਸਿੰਘ ਤੇ ਗੁਰਮੀਤ ਸਿੰਘ ਕੈਪਟਨ ਜਨਰਲ ਸਕੱਤਰ, ਰਾਜ ਸਿੰਘ ਰਾਜ ਵਾਰਡ ਪ੍ਰਧਾਨ, ਗੁਲਜਾਰ ਸਿੰਘ ਜਥੇਬੰਦਕ ਸਕੱਤਰ, ਹਰਦੇਵ ਸਿੰਘ ਖਜ਼ਾਨਚੀ, ਗੁਰਮੇਜ਼ ਸਿੰਘ ਜੁਆਇੰਟ ਸਕੱਤਰ ਅਤੇ ਜਗਤਾਰ ਸਿੰਘ ਪ੍ਰਚਾਰ ਸਕੱਤਰ ਬਣਾਏ ਗਏ।ਐਸ.ਸੀ ਵਿੰਗ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਨਿਯੁੱਕਤੀ ਪੱਤਰ ਵੰਡਣ ਦੀ ਰਸਮ ਨਵਦੀਪ ਸਿੰਘ ਗੋਲਡੀ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਵਿੱਕੀ ਚੀਦਾ ਵਲੋਂ ਨਿਭਾਈ ਗਈ।ਨਵਦੀਪ ਸਿੰਘ ਗੋਲਡੀ ਨੇ ਕਿਹਾ ਕਿ ਪਿੰਡ ਸੁਲਤਾਨਵਿੰਡ ਵਿੱਚ ਅਕਾਲੀ ਦਲ ਐਸ.ਸੀ ਵਿੰਗ ਬਨਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਸਾਬਕਾ ਡਿਪਟੀ ਮੇਅਰ ਅਜੇਬੀਰਪਾਲ ਸਿੰਘ ਰੰਧਾਵਾ, ਰਾਣਾ ਪਲਵਿੰਦਰ ਸਿੰਘ ਦੋਬੁਜਰੀ, ਕੁਲਦੀਪ ਕੁੁਮਾਰ ਪੱਪੂ, ਸਕੱਤਰ ਸਿੰਘ, ਨੰਬਰਦਾਰ ਇੰਦਰਜੀਤ ਸਿੰਘ, ਬਲਜੀਤ ਸਿੰਘ ਬੱਬੂ, ਮੁਖਤਿਆਰ ਸਿੰਘ ਨੰਬਰਦਾਰ, ਅੰਮ੍ਰਿਤਪਾਲ ਸਿੰਘ, ਧਰਮਿੰਦਰ ਸਿੰਘ ਬਾਬਾ ਰਸਾਲ ਸਿੰਘ, ਹਰਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media