Tuesday, June 23, 2026

ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਬੱਚਿਆਂ ਨੂੰ ਦਿੱਤੀ ਗੁਰਮਤਿ ਦੇ ਮੁੱਢਲੇ ਗਿਆਨ ਦੀ ਜਾਣਕਾਰੀ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਗੁਰਮਤਿ ਦੇ ਮੁੱਢਲੇ ਗਿਆਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਣਕਾਰੀ ਦੇਣ ਸਮੇਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ: ਗੁਰਸ਼ਰਨ ਸਿੰਘ ਦੀ ਟੀਮ ਵਿਚ ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਇੰਦਰਜੀਤ ਸਿੰਘ, ਬ੍ਰਹਮਜੀਤ ਸਿੰਘ, ਗਗਨਦੀਪ ਸਿੰਘ, ਪ੍ਰਭਜੀਤ ਸਿੰਘ ਅਤੇ ਗੁਰਦਿੱਤ ਸਿੰਘ ਨੇ ਪਿੰਡ ਗੁਲਾਬਗੜ੍ਹ, ਕਟਾਰ ਸਿੰਘ ਵਾਲਾ,ਜੀਂਦਾ ਅਤੇ ਵਾੜਾ ਭਾਈ ਕਾ ਵਿਖੇ ਵਿਖੇ ਵੀ ਸ਼ਾਮ ੪ ਵਜੇ ਤੋਂ ੬ ਵਜੇ ਤੱਕ ਕੈਂਪ ਲਗਾਏ।ਜਿਨ੍ਹਾਂ ਵਿਚ ਵੱਧ ਚੜ੍ਹ ਕੇ ਬੱਚਿਆਂ ਨੇ ਭਾਗ ਲਿਆ।ਸੁਸਇਟੀ ਮੈਂਬਰਾਂ ਵਿਚ ਅਵਤਾਰ ਸਿੰਘ ਕੈਂਥ, ਗੁਰਦਰਸ਼ਨ ਸਿੰਘ, ਬੀਬੀ ਸੁਰਜੀਤ ਕੌਰ, ਦਿਲਬਾਗ ਸਿੰਘ, ਵੀਰਦਵਿੰਦਰ ਸਿੰਘ, ਗੁਰਿੰਦਰ ਡਿੰਪੀ, ਗੁਰਜਿੰਦਰ ਸਿੰਘ ਸਾਹਨੀ, ਚਰਨਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਰਾਕੇਸ਼ ਸਿੰਘ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply