Sunday, March 15, 2026

ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਮੈਂਟਲ ਹਸਪਤਾਲ ਦਾ ਮੁਆਇਨਾ

PPN1506201606

ਅੰਮ੍ਰਿਤਸਰ,,15  ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਥਾਨਕ ਮੈਂਟਲ ਹਸਪਤਾਲ ਦਾ ਮੁਆਇਨਾ ਕੀਤਾ।ਇਸ ਮੌਕੇ ਡਾ. ਬੀ. ਐਸ ਗੋਇਲ ਅਤੇ ਹਸਪਤਾਲ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬਾਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਇਨ੍ਹਾਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਦਿੱਤੇ।ਇਸ ਤੋਂ ਇਲਾਵਾ ਉਨ੍ਹਾਂ ਜੈਂਟਸ ਵਾਰਡ ਦਾ ਵੀ ਨਿਰੀਖਣ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਦੀ ਸਫ਼ਾਈ, ਖਾਣ-ਪੀਣ ਦੀਆਂ ਵਸਤਾਂ, ਮਰੀਜ਼ਾਂ ਦੇ ਬੈਠਣ ਅਤੇ ਰਹਿਣ ਵਾਲੀ ਜਗ੍ਹਾ ਦਾ ਵੀ ਮੁਆਇਨਾ ਕੀਤਾ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply