Sunday, October 6, 2024

ਬੱਚਿਆਂ ਵਿੱਚ ਗੁਰਮਤਿ ਟ੍ਰੇਨਿੰਗ ਕੈਂਪ ਪ੍ਰਤੀ ਭਾਰੀ ਉਤਸ਼ਾਹ

PPN1606201603
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ  ਦੀ ਪੁਰਜੋਰ ਮੰਗ ਦੇ ਕਾਰਨ ਅਤੇ ਪੂਰਨ ਸਹਿਯੋਗ ਨਾਲ  ਗੁਰਮਤਿ  ਗਿਆਨ  ਟ੍ਰੇਨਿੰਗ ਕੈਂਪ ਮੌਕੇ ਸੁਸਾਇਟੀ ਵੱਲੋਂ ਧਾਰਮਿਕ ਪੁਸਤਕ ਛਪਾਉਣ ‘ਤੇ ਰਿਲੀਜ਼ ਕਰਦਿਆਂ ਭਾਈ ਜਗਤਾਰ ਸਿੰਘ ਅਕਾਲੀ ਅਤੇ ਸੁਸਾਇਟੀ ਮੈਂਬਰਾਂ ਵਲੋਂ ਬੱਚਿਆਂ ਵਿਚ ਵੰਡੀ ਗਈ, ਜਿਸ ਵਿੱਚ ਸਿੱਖ ਇਤਿਹਾਸ ਦੇ ਮੁੱਢਲੇ ਸਿਧਾਂਤ, ਸਿੱਖ ਗੁਰੂਆਂ  ਅਤੇ ਸ਼ਹੀਦਾਂ ਦੀਆਂ ਜੀਵਨੀਆਂ, ਦਸਤਾਰ ਅਤੇ ਕੇਸਾਂ ਬਾਰੇ ਵਿਸਥਾਰ ਰੂਪ ਵਿੱਚ ਵਰਨਣ ਕੀਤਾ ਗਿਆ ਹੈ।ਬੱਚਿਆਂ ਨੂੰ ਸਿੱਖ ਧਰਮ ਦੀ ਸਿਖਲਾਈ ਦੀ ਸ਼ੁਰੂਆਤ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵੱਲੋ ਦਿੱਤੀ ਜਾ ਰਹੀ ਹੈ। ਇਸ ਕੈਂਪ ਦੀ ਸ਼ੁਰੂਆਤ ਅਰਦਾਸ ਉਪਰੰਤ 8 ਵਜੇ ਤੋਂ 12 ਵਜੇ ਤੱਕ ਹਰ ਰੋਜ਼ ਕੀਤੀ ਜਾਂਦੀ ਹੈ।ਇਸ ਮੌਕੇ ਭਾਈ ਅਮਰਜੀਤ ਸਿੰਘ ਖ਼ਜਾਨਚੀ ਨੇ ਪੰਜ ਰੋਜ਼ਾ ਸਮਾਗਮ  ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵੱਲੋਂ ਬੱਚਿਆਂ ਗੁਰਮਤਿ ਟ੍ਰੇਨਿੰਗ ਕੈਂਪ ਵਿੱਚ ਚੋਟੀ ਦੇ ਵਿਦਵਾਨ ਵੀ ਆਪਣੇ ਭਾਸ਼ਣਾਂ ਰਾਹੀਂ  ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਵਿਰਸੇ ਤੋਂ ਜਾਣੂ ਕਰਵਾ ਰਹੇ ਹਨ।ਇਸ ਕੈਂਪ ਵਿੱਚ ਬੱਚਿਆਂ ਲਈ ਸਵੇਰ ਦੇ ਨਾਸ਼ਤੇ ਅਤੇ ਲੰਗਰ ਤੱਕ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।ਸਿੱਖ ਇਤਿਹਾਸ ਸਬੰਧੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋ ਧਰਮ ਸਬੰਧੀ ਲਿਟੇਚਰ ਵੀ ਵੰਡਿਆ ਗਿਆ।ਲਿਟੇਚਰ ਵੰਡਣ ਮੌਕੇ ਭਾਈ ਜਗਤਾਰ ਸਿੰਘ ਅਕਾਲੀ ਸਿੰਘ ਵਾਲਿਆਂ ਤੋਂ ਇਲਾਵਾ ਸੁਸਾਇਟੀ ਮੈਂਬਰ ਅਤੇ ਇਸਤਰੀ ਸਤਸੰਗ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਹਾਜੀ ਰਤਨ ਦੀ ਬੀਬੀ ਸੁਰਜੀਤ ਕੌਰ ਅਤੇ ਹੋਰ ਪੰਤਵੰਤੇ ਸੱਜਣ ਵੀ ਸ਼ਾਮਲ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply