
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਤੇ ਜੰਡਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਬਬੀਤਾ ਦੀ ਅਗਵਾਈ ਵਿਚ ਪਿੰਡ ਹੋਜ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਗੌਤਮ ਰੇਖੀ ਨੇ ਮਲੇਰੀਆ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਲੋਕਾਂ ਨੂੰ ਪੂਰੀ ਬਾਂਹ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ।ਮਲਟੀਪਰਪਜ਼ ਹੈਲਥ ਵਰਕਰ ਸ਼੍ਰੀ ਓਮ ਪ੍ਰਕਾਸ਼ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਫਰਿੱਜ, ਕੂਲਰ ਆਦਿ ਦੀ ਸਫ਼ਾਈ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਹਫ਼ਤੇ ਵਿਚ ਇਕ ਦਿਨ ਇਨ੍ਹਾਂ ਵਸਤਾਂ ਦੀ ਸਫ਼ਾਈ ਕਰਨੀ ਚਾਹੀਦੀ ਹੈ।ਉਨ੍ਹਾਂ ਸਲਾਹ ਦਿੱਤੀ ਕਿ ਗਲੀਆਂ ਨਾਲੀਆਂ ਵਿਚ ਖੜ੍ਹੇ ਪਾਣੀ ਵਿਚ ਕਾਲਾ ਤੇਲ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਮਾਦਾ ਐਨਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੌਕੇ ਕੈਂਪ ਵਿਚ ਪਹੁੰਚੇ ਲੋਕਾਂ ਦੇ ਖੂਨ ਦੀਆਂ ਸਲਾਈਡਾਂ ਵੀ ਲਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ, ਰਾਜ ਰਾਣੀ ਆਸ਼ਾ ਵਰਕਰ, ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media