ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਵੱਖ ਵੱਖ ਖੇਤਰਾਂ ਦੀਆਂ ਹੋਣਹਾਰ ਧੀਆਂ ਨੂੰ ਸਨਮਾਨਿਤ ਕਰਨ ਦਾ ਬੀੜਾ ਚੁੱਕਣ ਵਾਲੀ ਉਘੀ ਸਮਾਜ ਸੇਵੀ ਸੰਸਥਾ ਵਲੋਂ ਹੁਣ ਹਲਕਾ ਪੱਧਰ ਤੇ ਵੀ ਧੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੁੂ ਨੇ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਤੋਂ ਬਾਅਦ ਹਲਕਾ ਪੱਧਰ ਦੇ ਧੀਆਂ ਨੂੰ ਬਣਦਾ ਮਾਣ ਸਨਮਾਨ ਦੇਣ ਦੇ ਮੰਤਵ ਨਾਲ ਹਲਕਾ ਪੱਧਰੀ ਲੜੀਵਾਰ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਵੇਗਾ।ਜਿਸ ਦਾ ਸ਼ੁਭਾਰੰਭ ਹਲਕਾ ਪੱਛਮੀ ਤੋਂ ਕੀਤਾ ਜਾਵੇਗਾ ਤੇ ਫਿਰ ਇਹ ਸਿਲਸਿਲਾ ਪੂਰੇ ਪੰਜਾਬ ਦੇ ਹਲਕਿਆਂ ਵਿਚ ਪੈਰ ਪਸਾਰੇਗਾ।ਉੋਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਖੇਤਰ ਨਾਲ ਸਬੰਧਤ ਹੋਣਹਾਰ ਧੀਆਂ ਦੇ ਮਾਪੇ ਸਿੱਧਾ ਸੰਪਰਕ ਕਰ ਸਕਦੇ ਹਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media