
ਅੰਮ੍ਰਿਤਸਰ, ਜੂਨ 17, (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਸਥਾਨਕ ਹਰਿ ਓਮ ਯੋਗ ਕੇਂਦਰ ਦੇ ਸਹਿਯੋਗ ਨਾਲ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਨੌਜਵਾਨ ਯੋਗ ਗੁਰੂ ਸ਼੍ਰੀ ਅਮਿਤ ਨੇ ਯੋਗ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਚਾਨਣਾ ਪਾਇਆ ਅਤੇ ਹਰ ਇਂੱਕ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਕੰਮ ਕਾਜ ਦਾ ਇੱਕ ਵਿਸ਼ੇਸ਼ ਹਿੱਸਾ ਬਣਾਉਂਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਯੋਗ ਸਿੱਖਣ ਵਾਲਿਆਂ ਨੂੰ ਕਈ ਆਸਣ ਵੀ ਸਿਖਾਏ ਅਤੇ ਉਹਨਾਂ ਦੇ ਫਾਇਦੇ ਦੱਸੇ। ਯੋਗ ਵੱਲ ਰੁਜਾਨ ਰੱਖਣ ਵਾਲਿਆਂ ਵਿਚ ਨੌਜਵਾਨਾਂ ਸਮੇਤ ਬਜੁਰਗ ਵੀ ਸ਼ਾਮਿਲ ਸਨ। ਖੇਤਰੀ ਪ੍ਰਚਾਰ ਅਧਿਕਾਰੀ ਸ਼੍ਰੀ ਰਾਜੇਸ਼ ਬਾਲੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਬੋਲਦਿਆਂ ਦੱਸਿਆਂ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਇਸ ਨੂੰ ਮਨਾਏ ਜਾਣ ਦਾ ਪ੍ਰਸਤਾਵ 27 ਸਤੰਬਰ 2014 ਨੂੰ ਸੰਯੁਕਤ ਰਾਸ਼ਟਰ ਦੇ ਆਮ ਇਜਲਾਸ ਨੂੰ ਸੰਬੋਧਨ ਕਰਦਿਆਂ ਰੱਖਿਆ ਸੀ, ਜਿਸ ਨੂੰ ਸੰਯੁਕਤ ਰਾਸ਼ਟਰ ਵੱਲੋਂ 11 ਦਸੰਬਰ 2014 ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਮੁੱਖ ਆਯੋਜਨ 21 ਜੂਨ ਨੂੰ ਚੰਡੀਗੜ੍ਹ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰਧਾਨ ਮੰਤਰੀ ਜੀ ਨੇ ਸ਼ਿਰਕਤ ਕਰਨਗੇ। ਬੀਤੇ ਸਾਲ ਦਿੱਲੀ ਵਿਚ ਮਨਾਏ ਗਏ ਪਹਿਲੇ ਅਜਿਹੇ ਯੋਗ ਦਿਵਸ ਵਿਚ 84 ਦੇਸ਼ਾਂ ਦੇ ਨੁਮਾਇਦਿਆਂ ਸਮੇਤ 35,985 ਲੋਕਾਂ ਨੇ ਹਿੱਸਾ ਲਿਆ ਸੀ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media