ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 319 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 343 ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ 24 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ 319 ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਵੀਜ਼ਾ ਮਿਲਣ ਅਨੁਸਾਰ 21 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਸਵੇਰੇ 9 ਵਜੇ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਪਰਤ ਆਵੇਗਾ।
ਉਨ੍ਹ੍ਾਂ ਜਥੇ ਦਾ ਰੂਟ ਪ੍ਰੋਗਰਾਮ ਦੱਸਦਿਆਂ ਕਿਹਾ ਕਿ 21 ਜੂਨ 2016 ਨੂੰ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ ਜਿਥੇ 22 ਜੂਨ ਨੂੰ ਰਹਿਣ ਉਪਰੰਤ 23 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਜਾਵੇਗਾ ਜੋ ਸ਼ਾਮ ਨੂੰ ਇਹ ਜਥਾ ਗੁਰਦੁਆਰਾ ਨਨਕਾਣਾ ਸਾਹਿਬ ਪਰਤ ਆਵੇਗਾ।24 ਜੂਨ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ 25 ਜੂਨ ਨੂੰ ਇਥੇ ਰਹਿਣ ਉਪਰੰਤ 26 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ ਜੋ 27 ਜੂਨ ਨੂੰ ਇਥੇ ਹੀ ਰਹੇਗਾ। 28 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਕਰਤਾਰਪੁਰ, ਨਾਰੋਵਾਲ/ਗੁਰਦੁਆਰਾ ਰੌੜੀ ਸਾਹਿਬ, ਏਮਨਾਬਾਦ ਜ਼ਿਲ੍ਹਾ ਗੁਜਰਾਂਵਾਲਾ ਤੋਂ ਵਾਪਸ ਲਾਹੌਰ ਆਵੇਗਾ।29 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ਜਥਾ 30 ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media