Thursday, June 11, 2026

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਕਰਾਟੇ ਪ੍ਰਤਿਯੋਗਿਤਾ ਵਿਚ ਮਨਵਾਇਆ ਹੁਨਰ ਦਾ ਲੋਹਾ

PPN170501
ਜੰਡਿਆਲਾ ਗੁਰੂ, 17 ਮਈ (ਹਰਿੰਦਰਪਾਲ ਸਿੰਘ)- ਜਲੰਧਰ ਵਿਖੇ ਹੋਈ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਲੋਹਾ ਮਨਵਾਇਆ। ਇਸ ਪ੍ਰਤਿਯੋਗਿਤਾ ‘ਚ ਆਈ. ਐੱਫ. ਏ. ਦੇ ਖਿਡਾਰੀ ਗੁਰਪ੍ਰੀਤ ਸਿੰਘ ਨੇ ਸੋਨ ਤਗਮਾ ਜਿੱਤ ਕੇ ਅਕੈਡਮੀ ਦਾ ਨਾਮ ਰੋਸ਼ਨ ਕੀਤਾ ਅਤੇ ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਬਣਾਈ। ਇਸਦੇ ਨਾਲ ਹੀ ਅਕੈਡਮੀ ਦੇ ਅਮਨਦੀਪ ਸਿੰਘ ਨੇ ਇਕ ਕਾਂਸੀ ਦਾ ਤਗਮਾ ਅਕੈਡਮੀ ਦੀ ਝੋਲੀ ਪਾਇਆ। ਆਈ. ਐੱਫ ਏ. ਚੇਅਰਮੈਨ, ਸ. ਜਗਬੀਰ ਸਿੰਘ ਜੀ ਨੇ ਦੋਵਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਕੈਡਮੀ ਦੀ ਇਸ ਜਿੱਤ ਦਾ ਸਿਹਰਾ ਅਕੈਡਮੀ ਦੇ ਕੋਚ ਦੇ ਸਿਰ ਬੱਝਦਾ ਹੈ, ਜਿਨ੍ਹਾ ਦੀ ਮਿਹਨਤ ਸਦਕਾ ਹੀ ਖਿਡਾਰੀ aੁੱਚੇ ਸ਼ਿਖਰ ਪ੍ਰਾਪਤ ਕਰ ਪਾਉਂਦੇ ਹਨ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply