Wednesday, April 29, 2026

ਜੀ.ਕੇ ਦਾ ਤਖ਼ਤ ਹਜੂਰ ਸਾਹਿਬ ਵੱਲੋਂ ਕੀਤਾ ਗਿਆ ਸਨਮਾਨ

PPN2006201611

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਰੇਲਗੱਡੀ ਰਾਹੀਂ ਤਖ਼ਤ ਸ਼੍ਰੀ ਹਜੂਰ ਸਾਹਿਬ ਤੋਂ ਆਏ ਨਗਰ ਕੀਰਤਨ ਵਿਚ ਸ਼ਾਮਿਲ ਪੱਤਵੰਤੇ ਸੱਜਣਾ ਦਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਆਗਤ ਕੀਤਾ ਗਿਆ। ਜਦਕਿ ਨਗਰ ਕੀਰਤਨ ਦਾ ਸੁਆਗਤ ਕਮੇਟੀ ਵੱਲੋਂ ਸਫ਼ਦਰਜੰਗ ਰੇਲਵੇ ਸਟੇਸ਼ਨ ਤੇ ਕੀਤਾ ਗਿਆ ਸੀ। ਤਖ਼ਤ ਸਾਹਿਬ ਤੋਂ ਆਏ ਗ੍ਰੰਥੀ ਸਿੰਘ ਬਾਬਾ ਦਇਆ ਸਿੰਘ, ਬਾਬਾ ਰਾਮ ਸਿੰਘ, ਬਾਬਾ ਕਸ਼ਮੀਰ ਸਿੰਘ ਅਤੇ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸਾਹਿਬਾਨਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਤਖ਼ਤ ਸਾਹਿਬ ਦੀ ਮਰਿਯਾਦਾ ਅਨੁਸਾਰ ਸਨਮਾਨ ਵੀ ਕੀਤਾ।
ਸਨਮਾਨ ਵੱਜੋਂ ਜੀ.ਕੇ. ਨੂੰ ਦਸਤਾਰ ਸਜਾਉਂਦੇ ਹੋਏ ਸ਼੍ਰੀ ਸਾਹਿਬ ਅਤੇ ਸ਼ਾਲ ਭੇਟ ਕੀਤੀ ਗਈ। ਗ੍ਰੰਥੀ ਸਿੰਘਾਂ ਨੇ ਦਿੱਲੀ ਕਮੇਟੀ ਵੱਲੋਂ ਸਿੱਖ ਇਤਿਹਾਸ ਨੂੰ ਸੰਭਾਲਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਲਾਘਾ ਵੀ ਕੀਤੀ। ਜੀ.ਕੇ. ਨੇ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਦੇ ਕੀਤੇ ਗਏ ਸਨਮਾਨ ਨੂੰ ਦਿੱਲੀ ਦੀ ਸੰਗਤ ਦਾ ਸਨਮਾਨ ਦੱਸਿਆ। ਦਿੱਲੀ ਦੀ ਸੰਗਤ ਵੱਲੋਂ ਕਮੇਟੀ ਦੇ ਹਰ ਪ੍ਰੋਗਰਾਮ ਨੂੰ ਦਿੱਤੇ ਜਾ ਰਹੇ ਵੱਡੇ ਹੁੰਗਾਰੇ ਨੂੰ ਜੀ.ਕੇ. ਨੇ ਗੁਰੂ ਮਹਾਰਾਜ ਦੀ ਬਖ਼ਸ਼ਿਸ਼ ਵੀ ਦੱਸਿਆ। ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਹਰਜਿੰਦਰ ਸਿੰਘ ਆਦਿਕ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply