Wednesday, April 29, 2026

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਪੋਸਟਲ ਕਵਰ ਜਾਰੀ

PPN2006201612

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਭਾਰਤ ਸਰਕਾਰ ਦੇ ਡਾਕ ਵਿਭਾਗ ਵੱਲੋਂ ਪੋਸਟਲ ਕਵਰ ਜਾਰੀ ਕੀਤਾ ਗਿਆ। ਦਿੱਲੀ ਸਰਕਲ ਦੇ ਚੀਫ਼ ਪੋਸਟ ਮਾਸਟਰ ਜਨਰਲ ਐਲ.ਐਨ.ਸ਼ਰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜੂਦਗੀ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਇਹ ਵਿਸ਼ੇਸ਼ ਪੋਸਟਲ ਕਵਰ ਜਾਰੀ ਕੀਤਾ। ਜੀ.ਕੇ ਨੇ ਪੋਸਟਲ ਕਵਰ ਜਾਰੀ ਕਰਨ ਤੇ ਭਾਰਤ ਸਰਕਾਰ ਦਾ ਧੰਨਵਾਦ ਵੀ ਕੀਤਾ। ਜੀ.ਕੇ ਨੇ ਕਿਹਾ ਕਿ ਮਹਾਨ ਸਿੱਖ ਯੋਧੇ ਦੀ ਸ਼ਹੀਦੀ ਸ਼ਤਾਬਦੀ ਮੌਕੇ ਪੋਸਟਲ ਕਵਰ ਜਾਰੀ ਹੋਣਾ ਉਸ ਯੋਧੇ ਦੀ ਯਾਦ ਨੂੰ ਹਮੇਸ਼ਾ ਵਾਸਤੇ ਯਾਦ ਰਖਣ ਦੀ ਦਿਸ਼ਾ ਵਿਚ ਵੱਡੀ ਸ਼ਰਧਾਂਜਲੀ ਹੈ। ਇਸ ਮੌਕੇ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਡਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕਮੇਟੀ ਮੈਂਬਰ ਕੁਲਮੋਹਨ ਸਿੰਘ, ਰਵਿੰਦਰ ਸਿੰਘ ਖੁਰਾਣਾ, ਤਨਵੰਤ ਸਿੰਘ, ਦਰਸ਼ਨ ਸਿੰਘ, ਚਮਨ ਸਿੰਘ, ਗੁਰਮੀਤ ਸਿੰਘ ਮੀਤਾ, ਹਰਜਿੰਦਰ ਸਿੰਘ ਅਤੇ ਅਕਾਲੀ ਆਗੂ ਵਿਕਰਮ ਸਿੰਘ ਆਦਿ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply