ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਬੁੱਧਵਾਰ, 22 ਜੂਨ ਸ਼ਾਮ ਗੁਰਦੁਆਰਾ ਸਾਹਿਬ, ਰਣਜੀਤ ਨਗਰ, (ਨੇੜੇ ਸਤਿਅਮ ਸਿਨੇਮਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਪ੍ਰੈਸ ਨੋਟ ਰਾਹੀਂ ਦਿੰਦਿਆਂ ਦਸਿਆ ਗਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਅਮਨਦੀਪ ਸਿੰਘ (ਗੁ. ਸੀਸਗੰਜ ਸਾਹਿਬ) ਅਤੇ ਭਾਈ ਗੁਰਦੇਵ ਸਿੰਘ (ਸ੍ਰੀ ਦਰਬਾਰ ਸਾਹਿਬ) ਦੇ ਰਾਗੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਬਾਬਾ ਬੰਤਾ ਸਿੰਘ (ਮੁੰਡਾ ਪਿੰਡ) ਗੁਰ-ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਬਿਆਨ ਵਿੱਚ ਹੋਰ ਦਸਿਆ ਕਿ ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media