ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਸਾਹਿਬ ਵਿਚ ਸਥਾਪਿਤ ਦੁਰਗਿਆਣਾ ਮੰਦਰ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੰਦਰ ਦੇ ਸਾਹਮਣੇ ਸੁੰਦਰ ਪਲਾਜ਼ਾ ਉਸਾਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨਾਲ ਦੁਰਗਿਆਣਾ ਮੰਦਰ ਨੇੜੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪਹੁੰਚੇ ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਇਥੇ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਿਸ਼ਵ ਪੱਧਰੀ ਮੁੱਢਲਾ ਢਾਂਚਾ ਕਾਇਮ ਕਰ ਰਹੀ ਹੈ। ਉਨਾਂ ਦੱਸਿਆ ਕਿ ਗੋਲਡਨ ਟੈਂਪਲ ਪਲਾਜ਼ਾ, ਜਲਿਆਂ ਵਾਲਾ ਬਾਗ ਦਾ ਆਲਾ-ਦੁਆਲਾ, ਵਾਹਗਾ ਬਾਰਡਰ, ਦੁਰਗਿਆਣਾ ਮੰਦਰ ਦੀ ਪਾਰਕਿੰਗ, ਕਿਲ੍ਹਾ ਗੋਬਿੰਦਗੜ ਦੀ ਸਾਂਭ-ਸੰਭਾਲ, ਹਾਲ ਬਾਜ਼ਾਰ ਦਾ ਸੁੰਦਰੀਕਰਨ ਆਦਿ ਵਿਖੇ ਚੱਲ ਰਿਹਾ ਕੰਮ ਇਸੇ ਢਾਂਚੇ ਦਾ ਇਕ ਹਿੱਸਾ ਹਨ। ਉਨਾਂ ਕਿਹਾ ਕਿ ਸਾਲ 2017 ਤੱਕ ਅੰਮ੍ਰਿਤਸਰ ਵਿਸ਼ਵ ਦੇ ਬਿਹਤਰ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋ ਜਾਵੇਗਾ।
ਸ੍ਰੀ ਦਰੁਗਿਆਣਾ ਮੰਦਰ ਵਿਖੇ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਸ. ਬਾਦਲ ਨੇ ਕਿਹਾ ਕਿ ਦੁਰਗਿਆਣਾ ਮੰਦਰ ਵਿਖੇ ਪਾਰਕਿੰਗ ਦੇ ਨਾਲ-ਨਾਲ ਇਕ ਸੁੰਦਰ ਗੇਟ ਦੀ ਵੀ ਜ਼ਰੂਰਤ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸ਼ਾਨਦਾਰ ਪਲਾਜ਼ੇ ਦਾ ਨਿਰਮਾਣ ਕਰਵਾਇਆ ਜਾਵੇਗਾ, ਜੋ ਕਿ 3 ਤੋਂ 4 ਮਹੀਨਿਆਂ ਵਿਚ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਲਈ ਭਵਨ ਨਿਰਮਾਣ ਇੰਜੀਨਿਅਰ ਆਪਣੀ ਯੋਜਨਾ ਬਣਾ ਚੁੱਕੀ ਹੈ ਅਤੇ ਅਗਲੇ ਹਫ਼ਤੇ ਇਸ ਬਾਰੇ ਮੀਟਿੰਗ ਕਰਕੇ ਇਸ ਨੂੰ ਫਾਈਨਲ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁਖੀ ਸ੍ਰੀ ਸੰਦੀਪ ਰਿਸ਼ੀ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸ੍ਵ
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …