ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ)-ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਸਮਾਰੋਹ ਦਾ ਸ਼ੁੱਭਸ਼ਆਰੰਭ ਕੀਤਾ।ਸਕੂਲ ਦੇ ਲੱਗਭੱਗ 200 ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ 2 ਪੰਜਾਬ ਏਅਰ ਸਕੈਅਡਸ਼ ਐਨ.ਸੀ.ਸੀ ਦੇ 50 ਕੈਡਿਟਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਨੇ ਯੋਗ ਕਰਨ ਦੀ ਸਹੁੰ ਚੁੱਕੀ ਕਿਉਂਕਿ ਯੋਗ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ। ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਯੋਗ ਸਾਡੀ ਜ਼ਿੰਦਗੀ ਦਾ ਅਟੁੱਟ ਅੰਗ ਹੈ, ਜਿਸ ਨਾਲ ਅਸੀਂ ਆਪਣਾ ਜੀਵਨ ਸੁਚੱਜੇ ਢੰਗ ਨਾਲ ਬਤੀਤ ਕਰ ਸਕਦੇ ਹਾਂ।ਸਾਨੂੰ ਸਾਰਿਆਂ ਨੂੰ ਇਸ ਨੂੰ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੋਗ ਸੰਬੰਧੀ ਉਤਸ਼ਾਹਿਤ ਕੀਤਾ ਤਾਂ ਕਿ ਉਹ ਆਪਣੇ ਜੀਵਨ ਵਿੱਚ ਤੰਦਰੁਸਤ ਰਹਿਣ ਤੇ ਤਰੱਕੀ ਕਰਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗ ਕਰਨ ਤੇ ਤਨਾਅ ਮੁਕਤ ਤੇ ਤੰਦਰੁਸਤ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media