Friday, May 1, 2026

ਭਾਰਤ ਨਗਰ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 23 ਨੂੰ

Rana Paramjit  Singhਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਵੀਰਵਾਰ, 23, ਜੂਨ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਭਾਰਤ ਨਗਰ, ਅਸ਼ੋਕ ਵਿਹਾਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਕਸ਼ਮੀਰ ਸਿੰਘ, ਹਜ਼ੂਰੀ ਰਾਗੀ ਸਿੰਘ ਸਭਾ ਅਤੇ ਭਾਈ ਗੁਰਦੇਵ ਸਿੰਘ (ਸ੍ਰੀ ਦਰਬਾਰ ਸਾਹਿਬ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਸਿੰਘ ਸਭਾ ਗੁਰ-ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਇਲਾਕੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਵਿੰਦਰ ਸਿੰਘ ਖੁਰਾਣਾ ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply