ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਚਾਲੂ ਵਿਦਿਅਕ ਤੇ ਖੇਡ ਸੈਸ਼ਨ 2016-17 ਦੇ ਦੋਰਾਨ ਬਲਾਕ, ਜਿਲ੍ਹਾ ਤੇ ਸੂਬਾ ਪੱਧਰੀ ਮਹਿਲਾ-ਪੁਰਸ਼ ਖੇਡ ਪ੍ਰਤੀਯੋਗਿਤਾਵਾਂ ਦਾ ਆਯੋਜਨ ਕਰੇਗੀ।ਇਸ ਸਬੰਧੀ ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਤੋਂ ਬਾਅਦ ਸਰਬਸੰਮਤੀ ਨਾਲ ਲਏ ਗਏ ਫੈਸਲੇ ਤੇ ਰੋਸ਼ਨੀ ਪਾਉਂਦਿਆਂ ਕਲੱਬ ਦੇ ਪ੍ਰਧਾਨ ਬਾਕਸਿੰਗ ਕੋਚ ਬਲਦੇਵ ਰਾਜ ਦੇਵ ਤੇ ਸਰਕਦਾ ਅਹੁਦੇਦਾਰ ਬਲਜਿੰਦਰ ੰਿਸਘ ਮੱਟੂ ਨੇ ਸਾਂਝੇ ਤੋਰ ਤੇ ਦੱਸਿਆ ਕਿ ਬੀਤੇ ਪੰਜ ਵਰ੍ਹਿਆਂ ਦੇ ਛੋਟੇ ਜਿਹੇ ਕਾਰਜਕਾਲ ਦੋਰਾਨ ਕਲੱਬ ਦੇ ਵਲੋਂ ਵੱਖ ਵੱਖ ਪ੍ਰਕਾਰ ਦੀਆਂ ਖੇਡ ਗਤੀਵਿਧੀਆਂ ਕਰਵਾ ਕੇ ਛੋਟੇ ਵੱਡੇ ਖਿਡਾਰੀਆਂ ਨੂੰ ਅੱਗੇ ਵੱਧਣ ਦੇ ਮੋਕੇ ਪ੍ਰਦਾਨ ਕਰ ਚੁੱਕੀ ਹੈ। ਇਸ ਵਾਰ ਤੋਂ ਆਪਣੀ ਕਾਰਜਸ਼ੈਲੀ ਦੇ ਵਿਚ ਹੋਰ ਵਾਧਾ ਕਰਦਿਆਂ ਕਲੱਬ ਨੇ ਸ਼ਹਿਰੀ ਤੇ ਪੇਂਡੂ ਖੇਤਰ ਵਿਚ ਵੀ ਪੈਰ ਪਸਾਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਨੂੰ ਅਮਲੀ ਜਾਮਾ ਜਿਲ੍ਹਾ ਤੇ ਸੂਬਾ ਪੱਧਰੀ ਖੇਡ ਪ੍ਰਤੀਯੋਗਿਤਾਵਾਂ ਕਰਵਾ ਕੇ ਪਹਿਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਲੈ ਕੇ ਸਮੂਹਿਕ ਅਹੁਦੇਦਾਰਾਂ, ਮੈਂਬਰਾਂ, ਖਿਡਾਰੀਆਂ ਤੇ ਖੇਡ ਪ੍ਰਮੋਟਰਾਂ ਦੇ ਵਿਚ ਖੂਬ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਦੇ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਮੋਕੇ ਰਣਜੀਤ ਸਿੰਘ ਵਡਾਲੀ, ਵਿੱਕੀ, ਰਾਧੇ ਕ੍ਰਿਸ਼ਨ, ਮਾਸਟਰ ਪ੍ਰਿਤਪਾਲ ਸਿੰਘ, ਰਮਨਦੀਪ ਕੋਰ ਹਾਜਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media