Thursday, April 23, 2026

ਖੇਡਾਂ ਦੀ ਜਿੱਤ ਹਾਰ ਸਬਰ, ਸੰਤੋਖ ਤੇ ਸਹਿਣਸ਼ੀਲਤਾ ਵਾਲੇ ਗੁਣ ਪੈਦਾ ਕਰਦੀ ਹੈ- ਪ੍ਰਿੰ. ਤਰਸਿੱਕਾ

PPN2006201630ਮਹਿਤਾ ਚੌਕ, 22 ਜੂਨ (ਜੋਗਿੰਦਰ ਸਿੰਘ ਮਾਣਾ)- ਖੇਡਾਂ ਦੀ ਜਿੱਤ ਹਾਰ ਮਨੁੱਖ ਅੰਦਰ ਸਬਰ, ਸੰਤੋਖ ਤੇ ਸਹਿਣਸ਼ੀਲਤਾ ਵਾਲੇ ਗੁਣ ਪੈਦਾ ਕਰਦੀ ਹੈ ਤੇ ਮਿਲਵਰਤਨ ਦੀ ਭਾਵਨਾ ਨੂੰ ਉਕਰਦੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਤਰਸਿੱਕਾ ਵਿਖੇ ਵਾਲੀਵਾਲ ਮੈਚ ਦੇ ਇਨਾਮ ਵੰਡ ਸਮਾਗਮ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਚੰਬੜ ਰਹੀਂਆਂ ਹਨ। ਉਨਾਂ ਨੂੰ ਰੋਕਣ ਲਈ ਖੇਡਾਂ ਦਾ ਹੋਣਾ ਬਹੁਤ ਜਰੂਰੀ ਹੈ ।ਅੱਜ ਪਿੰਡ ਤਰਸਿੱਕਾ ਦੇ ਅਗਾਂਹ ਵਧੂ ਸ਼ੋਚ ਵਾਲੇ ਨੌਜ਼ਵਾਨਾਂ ਦੀ ਭਰਪੂਰ ਸ਼ਲਾਘਾ ਹਰ ਪਾਸੇ ਹੋ ਰਹੀ ਸੀ, ਜਿੰਨਾਂ ਵਲੋਂ ਕਰਵਾਏ ਗਏ ਇਸ ਟੂਰਨਾਮੈਂਟ ਵਿੱਚ ਟਾਂਗਰਾਂ, ਜੰਡਿਆਲਾ, ਜੱਬੋਵਾਲ, ਮੱਤੇਵਾਲ, ਤਰਸਿੱਕਾ, ਵਿੰਜਰਵਾਲ, ਉਦੋਕੇ, ਚਵਿੰਡਾ ਆਦਿ ਅੱਠ ਟੀਮਾਂ ਨੇ ਭਾਗ ਲਿਆ। ਜੇਤੂ ਟੀਮਾਂ ਨੂੰ 3100 ਰੁਪਏ ਨਗਦ ਇਨਾਮ ਤੇ ਟਰਾਫੀਆਂ ਦਿਤੀਆਂ ਗਈਆਂ।ਇਸ ਸਮੇ ਂਮੈਂਬਰ ਪੰਚਾਇਤ ਸੁਖਦੇਵ ਸਿੰਘ ਫੌਜੀ, ਜਸਪਾਲ ਸਿੰਘ, ਬਲਦੇਵ ਸਿੰਘ, ਬਲਕਾਰ ਸਿੰਘ ਫੌਜੀ, ਸੰਤੌਖ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ ਮੀਤਾ, ਬਿਕਰਮਜੀਤ ਸਿੰਘ, ਸ਼ਰਨਦੀਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ, ਜਰਮਨਜੀਤ ਸਿੰਘ, ਜਗਦੀਪ ਸਿੰਘ, ਦਲੇਰ ਸਿੰਘ, ਹਰਜੋਤ ਸਿੰਘ ਆਦਿ ਹਾਜਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply