Tuesday, November 24, 2026

ਬਠਿੰਡਾ ਛਾਉਣੀ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

PPN2206201604ਬਠਿੰਡਾ, 22 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਛਾਉਣੀ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਅਯੋਜਿਤ ਪ੍ਰੋਗਰਾਮ ਤੇ ਸੈਨਾ ਦੇ ਜਵਾਨਾਂ ਨੂੰ ਯੋਗ ਦੇ ਕਿਰਿਆਵਾਂ ਕਰਵਾਉਣ ਲਈ ਯੋਗ ਟੀਚਰ ਹਰਸ਼ ਸ਼ਰਮਾ ਪਹੁੰਚੇ।ਯੋਗ ਟੀਚਰ ਨੇ ਸੈਨਾ ਦੇ ਜਵਾਨਾਂ ਨੂੰ ਯੋਗ ਦੇ ਆਸਨ ਕਰਵਾਉਂਣ ਦੇ ਨਾਲ-ਨਾਲ ਆਸਨ ਦੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਦੱਸਿਆਂ। ਯੋਗ ਸਮਾਰੋਹ ਵਿੱਚ ਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਬਹੁਤ ਹੀ ਉਤਸ਼ਾਹ ਨਾਲ ਯੋਗ ਕੀਤੇ।ਯੋਗ ਟੀਚਰ ਨੇ ਹਰੇਕ ਯੋਗ ਆਸਨ ਕਰਵਾਉਣ ਦੇ ਨਾਲ ਉਨ੍ਹਾਂ ਦੇ ਦੂਰ ਹੋਣ ਵਾਲੀਆਂ ਬਿਮਾਰੀਆਂ ਅਤੇ ਸਾਵਧਾਨੀ ਦੇ ਬਾਰੇ ਵੀ ਜਾਣਕਾਰੀ ਦਿੱਤੀ।ਇਸ ਦੌਰਾਨ ਸੈਨਾ ਦੇ ਜਵਾਨਾਂ ਨੇ ਯੋਗ ਟੀਚਰ ਹਰਸ਼ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ।ਉਨ੍ਹਾਂ ਨੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੀ ਤ੍ਹਰਾਂ ਸੈਨਾ ਦੇ ਜਵਾਨਾਂ ਨੂੰ ਯੋਗ ਕਰਵਾਇਆਂ ਕਰਨਗੇ। ਉਨ੍ਹਾਂ ਨੇ ਸਾਰੇ ਜਵਾਨਾਂ ਅਤੇ ਅਫ਼ਸਰਾਂ ਨੂੰ ਯੋਗ ਦਿਵਸ ਦੀ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply