ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰ ਵਿੱਚ ਮਾਨਸੂਨ ਦੀ ਹੋਈ ਭਾਰੀ ਬਰਸਾਤ ਨਾਲ ਭਾਜਪਾ ਦਫ਼ਤਰ ਦੇ ਬਾਹਰ ਚਾਰੇ ਪਾਸੇ ਪਾਣੀ ਭਰ ਗਿਆ ਹੈ। ਜਿਸ ਦੇ ਨਾਲ ਦਫ਼ਤਰ ਦੀ ਇਮਾਰਤ ਨੂੰ ਖ਼ਤਰਾ ਪੈਦਾ ਹੋਣ ਦੀ ਖਦਸਾ ਪੈਦਾ ਹੋ ਗਿਆ ਹੈ।ਅੱਜ ਸਵੇਰੇ ਭਾਜਪਾ ਜਿਲਾ ਪ੍ਰਧਾਨ ਰਾਜੇਸ਼ ਹਨੀ ਨੇ ਦਫ਼ਤਰ ਦਾ ਚਾਰੇ ਪਾਸਿਓਂ ਨਰੀਖਣ ਕੀਤਾ।ਉਨ੍ਹਾਂ ਨੇ ਇੰਪਰੂਵਮੈਂਟ ਦਫਤਰ ਨੂੰ ਤੁਰੰਤ ਪਾਣੀ ਨੂੰ ਬਾਹਰ ਕੱਢਣ ਲਈ ਕਿਹਾ ਤਾਂ ਜੋ ਦਫ਼ਤਰ ਦੀ ਇਮਾਰਤ ਨੂੰ ਖਤਰੇ ਤੋਂ ਬਚਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਕਦੇ ਅਜਿਹਾ ਨਾ ਹੋਵੇ ਇਸ ਦਾ ਵੀ ਪ੍ਰਬੰਧ ਕੀਤਾ ਜਾਵੇ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media