Saturday, March 14, 2026

ਐਸ. ਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਸ਼ਿਕਾਇਤਾਂ ਦੀ ਕੀਤੀ ਸੁਣਵਾਈ

PPN2706201610

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਅਨੁਸੂਚਿਤ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਇਸ ਮੌਕੇ ਉਨ੍ਹਾਂ ਰਾਮੂਵਾਲ ਪਿੰਡ ਵਿੱਚ ਰਿਹਾਇਸ਼ੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ, ਪ੍ਰਾਈਵੇਟ ਕਾਲਜਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਦੇਣ ਤੋਂ ਆਨਾਕਾਨੀ ਅਤੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਦੀ ਅਣਗਹਿਲੀ ਆਦਿ ਦੇ ਮਾਮਲਿਆਂ ਦੀ ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਉਕਤ ਮਾਮਲਿਆਂ ਨੂੰ ਫੌਰਨ ਹੱਲ ਕਰਨ ਦੇ ਆਦੇਸ਼ ਦਿੱਤੇ।
ਸ੍ਰੀ ਗਿਆਨ ਚੰਦ ਨੇ ਇਸ ਮੌਕੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਿਲ੍ਹੇ ਵਿਚ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ ਅਤੇ ਅਨੁਸੂਚਿਤ ਜਾਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਜ਼ਿਲ੍ਹਾ ਭਲਾਈ ਦਫ਼ਤਰ ਅਫ਼ਸਰ ਨੂੰ ਦੇ ਸਕਦਾ ਹੈ ਅਤੇ ਉਹ ਮਹੀਨੇ ਵਿਚ ਦੋ ਵਾਰ ਜ਼ਿਲ੍ਹਾ ਭਲਾਈ ਦਫ਼ਤਰ ਆ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਇਸ ਮੌਕੇ ਡਾ. ਤਰਸੇਮ ਸਿੰਘ ਸਿਆਲਕਾ, ਮੇਜਰ ਸਿੰਘ ਰੰਧਾਵਾ, ਐਡਵੋਕੇਟ ਗੁਰਪ੍ਰੀਤ ਸਿੰਘ ਗਿੱਲ, ਸ਼ਿਵਾ ਸਿਆਲਕਾ, ਮਨਪ੍ਰੀਤ ਸਿੰਘ ਗਿੱਲ, ਹਰਸੁੱਖ ਸਿਆਲਕਾ, ਬਲਹਾਰ ਚੰਦ, ਸਿਕੰਦਰ ਚੌਹਾਨ, ਸੰਦੀਪ ਜੰਡਿਆਲਾ, ਮਨੋਜ ਭੱਟੀ, ਪ੍ਰਗਟ ਸਿੰਘ, ਗੋਪੀ ਚੀਮਾ, ਚਰਨਜੀਤ ਕੌਰ ਮਕਬੂਲਪੁਰਾ ਅਤੇ ਹੋਰ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply