Tuesday, August 11, 2026

ਮਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਪੀ.ਏ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਮਲਜਿੰਦਰ ਸਿੰਘ (65) ਸਾਬਕਾ ਸਰਪੰਚ ਦੇਵੀਦਾਸਪੁਰਾ ਕੁਝ ਸਮਾਂ ਬਿਮਾਰ ਰਹਿਣ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਦੇਵੀਦਾਸਪੁਰਾ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।ਮਲਜਿੰਦਰ ਸਿੰਘ ਦੇ ਅੰਗੀਠੇ ਨੂੰ ਉਨ੍ਹਾਂ ਦੇ ਸਪੁੱਤਰ ਗੁਰਵਿੰਦਰ ਸਿੰਘ ਨੇ ਅਗਨੀ ਦਿਖਾਈ।
ਮਲਜਿੰਦਰ ਸਿੰਘ ਦੀ ਅੰਤਿਮ ਯਾਤਰਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਵਿਧਾਇਕ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁ:ਪ੍ਰ:ਕਮੇਟੀ ਨੇ ਮਲਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਮਲਜਿੰਦਰ ਸਿੰਘ ਗੁਰੂ-ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ।ਮਲਜਿੰਦਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸਿੰਘ ਸਾਹਿਬ ਭਾਈ ਰਵੇਲ ਸਿੰਘ, ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਫਤਹਿਗੜ੍ਹ ਸਾਹਿਬ, ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਬਾਬਾ ਬੁੱਢਾ ਸਾਹਿਬ, ਭਾਈ ਨਿਰਮਲ ਸਿੰਘ ਹੈਡ ਗ੍ਰੰਥੀ ਤਰਨ ਤਾਰਨ ਸਾਹਿਬ, ਬਲਜੀਤ ਸਿੰਘ ਜਲਾਲਉਸਮਾ, ਹਰਜਾਪ ਸਿੰਘ, ਅਮਰੀਕ ਸਿੰਘ ਵਿਛੋਆ, ਬਾਵਾ ਸਿੰਘ ਗੁਮਾਨਪੁਰਾ, ਬਿਕਰਮਜੀਤ ਸਿੰਘ ਕੋਟਲਾ, ਅਮਰਜੀਤ ਸਿੰਘ ਬੰਡਾਲਾ ਤੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਸਕੱਤਰ, ਪਰਮਜੀਤ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਦਿਲਜੀਤ ਸਿੰਘ ‘ਬੇਦੀ’, ਬਲਵਿੰਦਰ ਸਿੰਘ ਜੌੜਾ ਸਿੰਘਾ, ਬਿਜੇ ਸਿੰਘ, ਮਹਿੰਦਰ ਸਿੰਘ ਆਹਲੀ ਤੇ ਪ੍ਰਤਾਪ ਸਿੰਘ ਐਡੀ: ਸਕੱਤਰ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਲਾਲੂਘੁੰਮਣ ਤੇ ਕੁਲਵਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਹਰਜਿੰਦਰ ਸਿੰਘ ਸੁਪ੍ਰਡੈਂਟ, ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਡੈਂਟ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਤੇ ਸਤਨਾਮ ਸਿੰਘ ਮਾਂਗਾਸਰਾਏ ਐਡੀ: ਮੈਨੇਜਰ, ਲਖਬੀਰ ਸਿੰਘ ਡੋਗਰ ਮੀਤ ਮੈਨੇਜਰ, ਰੇਸ਼ਮ ਸਿੰਘ ਮੈਨੇਜਰ ਸ੍ਰੀ ਅਨੰਦਪੁਰ ਸਾਹਿਬ, ਅਰਜਨ ਸਿੰਘ ਮੈਨੇਜਰ ਤਰਨ ਤਾਰਨ ਸਾਹਿਬ, ਮੇਜਰ ਸਿੰਘ ਮੈਨੇਜਰ ਬਾਬਾ ਬਕਾਲਾ, ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਸਾਹਿਬ, ਗੁਰਬਖਸ਼ ਸਿੰਘ ਮੈਨੇਜਰ ਮੌ ਸਾਹਿਬ, ਦਿਲਬਾਗ ਸਿੰਘ ਮੈਨੇਜਰ ਗੁ:ਸੁਖਚੈਨਆਣਾ ਸਾਹਿਬ, ਰਜਿੰਦਰ ਸਿੰਘ ਰੂਬੀ ਮੈਨੇਜਰ ਗੁ:ਸਤਲਾਣੀ ਸਾਹਿਬ, ਗੁਰਦੇਵ ਸਿੰਘ ਮੈਨੇਜਰ ਡੇਰਾ ਬਾਬਾ ਨਾਨਕ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply