Tuesday, November 24, 2026

ਉੱਤਰ ਪ੍ਰਦੇਸ਼ ਤੇ ਪੰਜਾਬ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ 390 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਵਜੀਫ਼ਾ ਰਾਸ਼ੀ ਜਾਰੀੰ

ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸਮਾਜਿਕ ਅਤੇ ਨਿਆਂ ਸ਼ਕਤੀਕਰਨ ਮੰਤਰੀ ਸ਼੍ਰੀ ਥਾਵਰ ਚੰਦ ਗਹਿਲੋਤ ਨੇ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2016-17 ਲਈ 390 ਕਰੋੜ ਤੋਂ ਵੱਧ ਦੀ ਪੋਸਟ ਮੈਟ੍ਰਿਕ ਵਜੀਫ਼ਾ ਰਾਸ਼ੀ ਜਾਰੀ ਕੀਤੀ ਹੈ। ਇਨਾਂ੍ਹ 390 ਕਰੋੜ ਰੁਪਏ ਵਿਚੋਂ ਪੰਜਾਬ ਲਈ 217.89 ਕਰੋੜ ਅਤੇ ਉੱਤਰ ਪ੍ਰਦੇਸ਼ ਲਈ 173.32 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵਜੀਫ਼ੇੇ ਦੀ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਦੋਵਾਂ ਰਾਜਾਂ ਵਿੱਚ ਹੁਣ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵੱਧ ਗਿਣਤੀ ਵਿੱਚ ਉਚੇਰੀ ਸਿੱਖਿਆ ਵਿੱਚ ਹਿੱਸਾ ਲੈ ਸਕਣਗੇ।ਇਸ ਵਜੀਫ਼ਾ ਯੋਜਨਾ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਤੋਂ ਪੋਸਟ ਗ੍ਰੇਜੂਏਟ ਕਲਾਸਾਂ ਤਕ 230 ਰੁਪਏ ਤੋਂ 1200 ਰੁਪਏ ਮਹੀਨਾ ਵਜੀਫ਼ਾ ਦੇਣ ਦੀ ਵਿਵਸਥਾ ਹੈ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply