
ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ)- ਗੁਰੂ ਨਗਰੀ ਦੀ ਉਘੀ ਸੰਸਥਾ ਨਿੰਪਾ (ਰਜਿ:) ਵੱਲੋਂਂ ਸ੍ਰ: ਗਿਆਨ ਸਿੰਘ ਘਈ ਪ੍ਰਧਾਨ ਰਣਜੀਤ ਸਿੰਘ ਪੰਜਾਬੀ ਸਾਹਿਤ ਸਭਾ ਨੂੰ ਗੁਰਸ਼ਰਨ ਸਿੰਘ ਬੱਬਰ ਪ੍ਰਧਾਨ ਨਿੰਪਾ ”ਨਿੰਪਾ ਲੇਖਕ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਸ੍ਰ: ਬੱਬਰ ਨੇ ਘਈ ਦੀਆਂ ਸਮਾਜ ਪ੍ਰਤੀ ਸਮਾਜਿਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੀਆਂ ਪੰਜ ਪੁਸਤਕਾਂ ਹੁਣ ਤੱਕ ਸਫਲਤਾ ਸਹਿਤ ਰਲੀਜ਼ ਹੋ ਚੁੱਕੀਆਂ ਹਨ, ਜਿੰਨ੍ਹਾਂ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਕਵਿਤਾਵਾਂ ਬਹੁਤ ਸ਼ਲਾਘਾਯੋਗ ਹਨ। ਇਸ ਮੌਕੇ ਡਾ. ਚਰਨਜੀਤ ਸਿੰਘ ਗੁਮਟਾਲਾ, ਸੁਰਜੀਤ ਦੁੱਖੀ, ਪ੍ਰਚਾਰਕ ਨਿੰਪਾ ਡਾ. ਗੁਰਸ਼ਰਨ ਸਿੰਘ, ਡਾ. ਧਰਮ ਸਿੰਘ, ਡਾ. ਬਰਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media