ਸੰਦੌੜ੍ਹ, 30 ਜੂਨ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਤਹਿਤ ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ ਅੰਮ੍ਰਿਤਸਰ ਵਿਖੇ ਕੀਤੀ ਜਾਣ ਵਾਲੀ ਰੈਲੀ ਲਈ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਉਪ ਪ੍ਰਧਾਨ ਕੇਵਲ ਸਿੰਘ ਜਾਗੋਵਾਲ ਵਲੋਂ ਅਹਿਮਦਗੜ੍ਹ ਅਤੇ ਹੋਰ ਥਾਂਈ ਆਪਣੇ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਇਸ ਰੈਲੀ ਤੇ ਜਾਣ ਲਈ ਤਿਆਰੀਆਂ ਪੂਰੇ ਜੋਰਾਂ ਤੇ ਖਿੱਚੀਆਂ ਜਾ ਰਹੀਆਂ ਹਨ ।ਜਿਸ ਤਹਿਤ ਕੇਵਲ ਜਾਗੋਵਾਲ ਵਲੋਂ ਅਹਿਮਦਗੜ੍ਹ ਵਿੱਚ ਕੋਂਸਲਰ ਕਿੱਟੂ ਥਾਪਰ ਦੇ ਦਫਤਰ ਵਿਖੇ ਹਲਕਾ ਰਾਏਕੋਟ, ਪਾਇਲ ਅਤੇ ਅਮਰਗੜ੍ਹ ਦੇ ਯੂਥ ਆਗੂਆਂ ਨਾਲ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸ ਬਾਰੇ ਗੱਲਬਾਤ ਦੌਰਾਨ ਕੇਵਲ ਜਾਗੋਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਜਿੱਤ ਦੀ ਨੀਂਹ ਰੱਖਣ ਵਿੱਚ ਉੱਥੇ ਦੇ ਨੋਜਵਾਨਾਂ ਦੀ ਬਹੁਤ ਹੀ ਅਹਿਮ ਭੂਮਿਕਾ ਰਹੀ ਹੈ ।ਇਸ ਲਈ ਸ਼੍ਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਆਪਣੀ ਪਾਰਟੀ ਦਾ ਯੂਥ ਮੈਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਉਹ 3 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਨਾਉਣ ਲਈ ਆਪਣੇ ਹਲਕੇ ਤੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਉੱਥੇ ਲੈਕੇ ਜਾਣਗੇ ।ਅੱਗੇ ਉਨ੍ਹਾਂ ਕਿਹਾ ਕਿ ਉਹ ਸਮੁੱਚੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਰੈਲੀ ਤੇ ਪਹੁੰਚਣ ਦੀ ਅਪੀਲ ਕਰਦੇ ਹਨ।ਇਸ ਤੋਂ ਬਾਅਦ ਕੋਂਸਲਰ ਕਿੱਟੂ ਥਾਪਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਿਆਸੀ ਪਾਰਟੀ ਵਲੋਂ ਸਿਰਫ ਨੌਜਾਵਨਾਂ ਦੇ ਹਿੱਤ ਵਿੱਚ ਆਪਣਾ ਯੂਥ ਮੈਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ ।ਕਿਉਂਕਿ ਪੰਜਾਬ ਦੀ ਸੱਤਾਧਾਰੀ ਬਾਦਲ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਇਸ ਲਈ ਸ਼੍ਰੀ ਕੇਜਰੀਵਾਲ ਵਲੋਂ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨੂੰ ਬਚਾਉਣ ਲਈ ਪੰਜਾਬ ਅੰਦਰ ਯੂਥ ਮੈਨੀਫੈਸਟੋ ਜਾਰੀ ਕੀਤਾ ਜਾ ਰਿਹਾ ਹੈ ।ਉਨਾਂ ਅੱਗੇ ਕਿਹਾ ਕਿ ਹੁਣ ਪੰਜਾਬ ਦੀ ਨੌਜਵਾਨ ਪੀੜੀ ਵੀ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਨਿਤਰਨ ਨੂੰ ਤਿਆਰ ਬੈਠੀ ਹੈ । ਇਸ ਲਈ ਪੰਜਾਬ ਦੇ ਹਰੇਕ ਨੌਜਵਾਨ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਰੈਲੀ ਦਾ ਹਿੱਸਾ ਬਣ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਨੂੰ ਯਕੀਨੀ ਕਰਨਾ ਚਾਹੀਦਾ ਹੈ ।ਇਹਨਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਖਾਨ ਲਸੋਈ, ਰਘਵੀਰ ਸਿੰਘ ਲਾਡੀ, ਡਾ. ਯਸ਼ਰਾਜ ਕਪਿਲਾ, ਰਣਧੀਰ ਸਿੰਘ ਮੁਹਾਲਾ, ਬਹਾਦਰ ਖਾਂ ਮੋਮਨਾਬਾਦ, ਵਰਿੰਦਰ ਕੁਮਾਰ ਤੋਤਾ, ਇਕਬਾਲ ਪਾਲੀ, ਕੇਵਲ ਕ੍ਰਿਸ਼ਣ ਭੋਲਾ ਆਦਿ ਹਾਜਰ ਸਨ ।
ਅ
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media