Saturday, August 1, 2026

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਵਿਖਾਈ ਝੰਡੀ

PPN3006201604ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਅਤੇ ਨਵੀਂ ਪੀੜ੍ਹੀ ਨੂੰ ਇਤਹਾਸ ਤੋਂ ਵਾਕਫ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਗਈਆਂ ਪ੍ਰਚਾਰ ਵੈਨਾਂ ਵਧੀਆ ਉਪਰਾਲਾ ਸਾਬਤ ਹੋਣਗੀਆਂ ਅਤੇ ਇਸ ਨਾਲ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਪ੍ਰਸਾਰ ਵੀ ਦੂਰ-ਦਰਾਜ ਦੇ ਖੇਤਰਾਂ ਵਿਚ ਰਹਿੰਦੇ ਆਮ ਲੋਕਾਂ ਤੱਕ ਹੋ ਸਕੇਗਾ।ਉਕਤ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਸਥਾਨਕ ਸਰਕਟ ਹਾਊਸ ਤੋਂ ਪ੍ਰਚਾਰ ਵੈਨਾਂ ਨੂੰ ਝੰਡੀ ਵਿਖਾਉਣ ਮੌਕੇ ਕੀਤਾ।
ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪ੍ਰੇਰਣਾ, ਜੋ ਕਿ ਹਮੇਸ਼ਾਂ ਲੋਕਾਂ ਤੱਕ ਪਹੁੰਚ ਕਰਨ ਦੇ ਯਤਨਾਂ ਵਿਚ ਰਹਿੰਦੇ ਹਨ, ਦੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਆਮ ਲੋਕਾਂ ਤੱਕ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਪ੍ਰਸਾਰ ਹੋਵੇਗਾ, ਜਿਸ ਨਾਲ ਉਹ ਇੰਨਾਂ ਸਕੀਮਾਂ ਦਾ ਲਾਭ ਲੈਣ ਵਿਚ ਕਾਮਯਾਬ ਹੋਣਗੇ ਅਤੇ ਉਨਾਂ ਦੇ ਜੀਵਨ ਪੱਧਰ ਵਿਚ ਸੁਧਾਰ ਆਵੇਗਾ।
ਸ੍ਰੀ ਰੂਜਮ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਆਈਆਂ ਇੰਨਾਂ 5 ਬੱਸਾਂ ਨੂੰ ਅਤਿ ਆਧੁਨਿਕ ਸਾਜੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ ਬੱਸ ਵਿਚ ਵੱਡੀ ਐਲਈਡੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਇਸ ਪ੍ਰਚਾਰ ਵੈਨ ਨਾਲ ਲੋਕਾਂ ਨੂੰ ਸਿੱਖ ਇਤਹਾਸ ਨੂੰ ਰੂਪਮਾਨ ਕਰਦੀ ਫਿਲਮ ‘ਚਾਰ ਸਾਹਿਬਜ਼ਾਦੇ’ ਵਿਖਾਈ ਜਾਵੇਗੀ ਅਤੇ ਨਾਲੋ-ਨਾਲ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਫਿਲਮ ਪਿੰਡਾਂ ਵਿਚ ਸ਼ਾਮ ਵੇਲੇ ਵਿਖਾਈ ਜਾਇਆ ਕਰੇਗੀ।
ਉਨਾਂ ਦੱਸਿਆ ਕਿ 1 ਜੁਲਾਈ ਨੂੰ ਸ਼ੁਰੂ ਹੋਣ ਵਾਲੇ ਇਸ ਪ੍ਰੋਗਰਾਮ ਦਾ ਨਾਂਅ ‘ਇਕ ਸ਼ਾਮ ਆਪਣੀ ਸਰਕਾਰ ਦੇ ਨਾਲ’ ਰੱਖਿਆ ਗਿਆ ਹੈ ਅਤੇ ਕੱਲ ਨੂੰ ਇਹ ਵੈਨਾਂ ਅਟਾਰੀ, ਰਾਜਾਸਾਂਸੀ, ਮਹਿਤਾ, ਮਜੀਠਾ ਅਤੇ ਅਜਨਾਲਾ ਹਲਕੇ ਦੇ ਪਿੰਡ ਬਾਉਲੀ ਵਿਚ ਆਪਣਾ ਪ੍ਰੋਗਰਾਮ ਪੇਸ਼ ਕਰਨਗੀਆਂ। ਉਨਾਂ ਦੱਸਿਆ ਕਿ ਹਰੇਕ ਸਮਾਗਮ ਮੌਕੇ ਚਾਹ-ਪਕੌੜੇ ਅਤੇ ਜਲੇਬਾਂ ਦਾ ਲੰਗਰ ਵੀ ਦਰਸ਼ਕਾਂ ਵਿਚ ਦਿੱਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਵੀਰ ਸਿੰਘ ਲੋਪੋਕੇ, ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ, ਐਡਵੋਕੇਟ ਰਾਕੇਸ਼ ਪਰਾਸ਼ਰ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਐਸ ਡੀ ਐਮ ਡਾ. ਅਨੂੰਪ੍ਰੀਤ ਕੌਰ, ਐਸ ਡੀ ਐਮ ਰੋਹਿਤ ਗੁਪਤਾ, ਪ੍ਰਾਜੈਕਟ ਦੇ ਨੋਡਲ ਅਧਿਕਾਰੀ ਸ੍ਰੀਮਤੀ ਅਮਨਦੀਪ ਕੌਰ, ਐਸ ਡੀ ਐਮ  ਬਾਬਾ ਬਕਾਲਾ ਤੇਜਦੀਪ ਸਿੰਘ ਸੈਣੀ ਅਤੇ ਹੋਰ ਹਾਜ਼ਰ ਸਨ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …

Leave a Reply