ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਸੀਨੀਅਰ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੂੰ ਪੰਜਾਬ ਕਾਂਗਰਸ ਦਾ ਸਕੱਤਰ ਨਿਯੁਕਤ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੱਤਰ ਨਿਯੁੱਕਤ ਕੀਤੇ ਜਾਣ ਦਾ ਮਨਦੀਪ ਸਿੰਘ ਮੰਨਾ ਨੇ ਕੈਪਟਨ ਅਮਰਿੰਦਰ ਸਿੰਘ, ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।
ਮੰਨਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਪਾਰਟੀ ਨੂੰ ਮਜਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੌਰਾਨ ਸੌਂਪੀ ਜਾਵੇਗੀ ਉਸ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਦਿਨ ਰਾਤ ਇਕ ਕਰਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਨੂੰ ਮਜਬੂਤ ਬਨਾਉਣ ਵਿੱਚ ਉਹ ਦਿਨ ਰਾਤ ਇਕ ਕਰ ਦੇਣਗੇ ਉਥੇ ਕੈਪਟਨ ਅਮਰਿੰਦਰ ਸਿੰਘ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਂਦੇ ਹੋਏ ਅਕਾਲੀ-ਭਾਜਪਾ ਗਠਜੋੜ ਨੂੰ ਪੰਜਾਬ ਦੀ ਸੱਤਾ ਤੋਂ ਉਖਾੜ ਸੁੱਟਣ ਲਈ ਆਪਣੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਨਾਉਣ ਲਈ ਉਨ੍ਹਾਂ ਦੀ ਜਿਥੇ ਵੀ ਡਿਊਟੀ ਲਗਾਈ ਜਾਵੇਗੀ, ਉਹ ਉਸ ਡਿਊਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਨਿਭਾਉਣਗੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media